ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸਾ
ਨਿਰਦੇਸਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਦੀ ਅਗਵਾਈ ਵਿਚ ਕੋਰਟ ਕੰਪਲੈਕਸ ਪਠਾਨਕੋਟ ਵਿਖੇ 9 ਬੈਂਚ ਬਣਾਏ ਗਏ।ਇਹ ਬੈਂਚ ਸ੍ਰੀਮਤੀ ਰਮੇਸ ਕੁਮਾਰੀ ਜਿਲਾ ਅਤੇ ਸੈਸਨ ਜੱਜ (ਫੈਮਲੀ ਕੋਰਟ), ਰਾਕੇਸ ਸਰਮਾ ਵਧੀਕ ਜਿਲਾ ਅਤੇ ਸੈਸਨ ਜੱਜ, ਕੇਵਲ ਕਿ੍ਰਸਨ ਸਿਵਲ ਜੱਜ (ਸੀਨੀਅਰ ਡਿਵੀਜਨ), ਕਪਿਲ ਅਗਰਵਾਲ ਸੀ.ਜੇ.ਐਮ, ਸ੍ਰੀਮਤੀ ਗੁਰਜੀਤ ਕੋਰ ਢਿਲੋਂ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਮਿਸ ਲਵਲੀਨ ਸੰਧੂ ਸਿਵਲ ਜੱਜ (ਜੂਨੀਅਰ ਡਿਵੀਜਨ), ਸਾਹਿਲ ਸਿੰਗਲਾ ਸਿਵਲ ਜੱਜ (ਜੂਨੀਅਰ ਡਿਵੀਜਨ) ਅਤੇ ਕਰਨ ਅਗਰਵਾਲ ਜੇ.ਐਮ.ਆਈ.ਸੀ ਆਦਿ ਦੇ ਬੈਂਚ ਲਗਾਏ ਗਏ। ਇਸ ਨੈਸ਼ਨਲ ਲੋਕ ਅਦਾਲਤ ਵਿਚ ਕਚਿਹਰੀਆਂ ਵਿਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ।ਮਾਨਯੋਗ ਜਸਟਿਸ ਹਰਮਿੰਦਰ ਸਿੰਘ ਮਦਾਨ ਵੱਲੋ ਉਪਰੋਕਤ ਲੋਕ ਅਦਾਲਤ ਬੈਚ ਦਾ ਨਿਰੀਖਣ ਕੀਤਾ ਗਿਆ ।
ਇਸ ਨੈਸਨਲ ਲੋਕ ਅਦਾਲਤ ਵਿੱਚ ਕੁਲ 268 ਕੇਸਾਂ ਦਾ ਮੋਕੇ `ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ ਵੱਖ ਕੇਸਾਂ ਵਿਚ ਕੁੱਲ 7 ਕਰੋੜ ਇਕ ਲੱਖ 46 ਹਜਾਰ ਰੁਪਏ ਦਾ ਐਵਾਰਡ ਪਾਸ ਕੀਤਾ ਗਿਆ।ਇਸ ਤੋਂ ਇਲਾਵਾ ਮੌਜੂਦ ਲੋਕਾਂ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਦੋਵਾਂ ਧਿਰਾਂ ਦੀ ਰਜਾਮੰਦੀ ਨਾਲ ਹੁੰਦੇ ਹਨ ਅਤੇ ਇਸ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਹੋ ਸਕਦੀ ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media