ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) ਕੁੱਝ ਦਿਨ ਪਹਿਲਾਂ ਦੁਬਈ ‘ਚ ਅਚਾਨਕ ਆਪਣੀ ਜਾਨ ਗੁਆ ਬੈਠੇ ਸਥਾਨਕ ਤੁੰਗਬਾਲਾ ਇਲਾਕੇ ਨਾਲ
ਸਬੰਧਿਤ 31 ਸਾਲਾ ਨੌਜਵਾਨ ਸੁਰੇਸ਼ ਕੁਮਾਰ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਜਿਕਰਯੋਗ ਹੈ ਕਿ ਸੁਰੇਸ਼ ਕੁਮਾਰ ਬੀਤੀ 22 ਅਗਸਤ ਨੂੰ ਹੀ ਦੁਬਈ ਗਿਆ ਸੀ ਕਿ ਮਹਿਜ਼ ਕੁੱਝ ਦਿਨ ਬਾਅਦ ਭਾਵ 28 ਅਗਸਤ ਨੂੰ ਹੀ ਉਸ ਦੀ ਅਚਾਨਕ ਮੌਤ ਦੀ ਖ਼ਬਰ ਉਸ ਦੇ ਪਰਿਵਾਰ ਨੂੰ ਮਿਲ ਗਈ ਸੀ।ਪਰਿਵਾਰ ਵੱਲੋਂ ਆਪਣੇ ਤੇ ਟੁੱਟੇ ਇਸ ਕਹਿਰ ਬਾਰੇ ਜਦ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨਾਲ ਸੰਪਰਕ ਕੀਤਾ ਤਾਂ ਸਸੰਘਾ ਵੱਲੋਂ ਦੁਬਈ ਵਿਖੇ ਓਬਰਾਏ ਨਾਲ ਸੰਪਰਕ ਕਰ ਕੇ ਉਕਤ ਨੌਜਵਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਵਾਪਸ ਲੈ ਕੇ ਆਉਣ ਲਈ ਉਨ੍ਹਾਂ ਨੂੰ ਬੇਨਤੀ ਕੀਤੀ ਸੀ, ਜਿਸ ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਵੀ ਖੁਦ ਆਪ ਡਾ. ਓਬਰਾਏ ਦੁਬਈ ਤੋਂ ਭਾਰਤ ਲੈ ਕੇ ਆਏ ਹਨ।
ਹਵਾਈ ਅੱਡੇ ਤੇ ਨੌਜਵਾਨ ਦਾ ਮ੍ਰਿਤਕ ਸਰੀਰ ਤੇ ਮ੍ਰਿਤਕ ਨਾਲ ਸਬੰਧਿਤ ਜਰੂਰੀ ਕਾਗਜ਼ਾਤ ਤੇ ਪਰਸ ਆਦਿ ਪਰਿਵਾਰਕ ਮੈਂਬਰਾਂ ਨੂੰ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਬਰਾਏ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਕੰਮ ਦੌਰਾਨ ਵਾਪਰੇ ਇੱਕ ਹਾਦਸੇ ਦੌਰਾਨ ਹੋਈ ਹੈ।ਉਨਾਂ ਇਹ ਵੀ ਦੱਸਿਆ ਕਿ ਸਰਬਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 48 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਓਬਰਾਏ ਨੇ ਇਹ ਵੀ ਦੱਸਿਆ ਕਿ ਇਸ ਸਭ ਲਈ ਹਮੇਸ਼ਾਂ ਦੁਬਈ ‘ਚ ਭਾਰਤੀ ਕਾਊਂਸਲੇਟ ਮਿਸਟਰ ਪਾਠਕ ਦਾ ਵੀ ਵਿਸ਼ੇਸ਼ ਯੋਗਦਾਨ ਰਹਿੰਦਾ ਹੈ।ਮੌਕੇ ਤੇ ਮੌਜ਼ੂਦ ਮ੍ਰਿਤਕ ਦੇ ਪਿਤਾ ਬਲਕਾਰ ਮਸੀਹ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨਾਂ ਦੇ ਯਤਨਾਂ ਸਦਕਾ ਹੀ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕੇ ਹਨ।ਇਸ ਮੌਕੇ ਟਰੱਸਟ ਦੇ ਮੀਡੀਆ ਇੰਚਾਰਜ਼ ਰਵਿੰਦਰ ਸਿੰਘ ਰੌਬਿਨ, ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ , ਨਵਜੀਤ ਸਿੰਘ ਘਈ ਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੱਡੀ ਗਿਣਤੀ ਵਿੱਚ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media