Monday, March 30, 2026

ਨਸ਼ਿਆਂ ਦੇ ਮਾਮਲੇ ’ਚ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਮੁਆਫ਼ੀ ਮੰਗਣ- ਸੁਖਬੀਰ ਬਾਦਲ

ਸਿੱਧੂ ਗਿਰਗਿਟ ਦੀ ਤਰਾਂ ਰੰਗ ਬਦਲਣ ਵਾਲਾ ਮੌਕਾਪ੍ਰਸਤ – ਮਜੀਠੀਆ
ਖਡੂਰ ਸਾਹਿਬ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਜੀ ਬਾਦਲ ਪੰਜਾਬ ਵਿੱਚ PPN1009201722ਨਸ਼ੇਆਂ ਦੇ ਮਾਮਲੇ ਨੂੰ ਲੈ ਕੇ ਲੋਕਾਂ ਨੂੰ ਗੁਮਰਾਹ ਕਰਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ ਲਈ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ।
PPN1009201723ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਵਿਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਕੀਤੀ ਗਈ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਇੰਡੀਅਨ ਕੌਂਸਲ ਆਫ਼ ਰੀਸਰਚ ਵਲੋਂ ਪੀ.ਜੀ.ਆਈ ਦੁਆਰਾ ਕਰਾਏ ਗਏ ਇੱਕ ਉੱਚ ਪੱਧਰੀ ਸਰਵੇਖਣ ਵਿੱਚ ਪੰਜਾਬ ਵਿੱਚ ਸਿਰਫ਼ ਸਿਫ਼ਰ ਪੁਆਇੰਟ ਅੱਠ ( 0. 8%) ਲੋਕਾਂ ਦੇ ਨਸ਼ਾ ਕਰਨਾ ਪਾਇਆ ਗਿਆ।ਇਸ ਤੋਂ ਪਹਿਲਾਂ ਫੌਜ ਅਤੇ ਪੁਲੀਸ ਦੀ ਭਰਤੀ ਦੌਰਾਨ ਵੀ ਇੱਕ ਫੀਸਦੀ ਨੌਜਵਾਨ ਦਾ ਨਸ਼ਾ ਕਰਨਾ ਸਾਹਮਣੇ ਆਇਆ।ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਸਿਆਸੀ ਮੁਫ਼ਾਦ ਖ਼ਾਤਰ ਰਾਹੁਲ ਗਾਂਧੀ ਅਤੇ ਕੇਜਰੀਵਾਲ ਨੇ 2012 ਦੌਰਾਨ ਪੰਜਾਬ ਦੇ ਨੌਜਵਾਨਾਂ ਦਾ 70 ਫੀਸਦੀ ਨਸ਼ੇਈ ਹੋਣ ਦਾ ਕੂੜ ਪ੍ਰਚਾਰ ਕੀਤਾ। ਉਹਨਾਂ ਉਕਤ ਦੋਹਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਹਨਾਂ ਲੋਕਾਂ ਵਲੋਂ ਕੀਤੇ ਗਏ ਗੁਮਰਾਹਕੁੰਨ ਪ੍ਰਚਾਰ ਨੇ ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਪ੍ਰਤੀ ਬਹੁਤ ਵੱਡਾ ਨੁਕਸਾਨ ਕੀਤਾ ਹੈ।ਉਹਨਾਂ ਕਿਹਾ ਕਿ ਉਕਤ ਲੋਕਾਂ ਦੇ ਕੂੜ ਪ੍ਰਚਾਰ ਸਦਕਾ ਵੱਡੀਆਂ ਕੰਪਨੀਆਂ ਅਤੇ ਵਿਦੇਸ਼ੀ ਪੂੰਜੀ ਨਿਵੇਸ਼ ਮੌਕੇ ਕਈ ਔਕੜਾਂ ਆਈਆਂ।ਉਹਨਾਂ ਕਿਹਾ ਕਿ ਅੱਜ ਜਦ ਕਿ ਇਹ ਸਭ ਦੇ ਸਾਹਮਣੇ ਆ ਚੁੱਕੀ ਹੈ ਕਿ ਇਹਨਾਂ ਲੋਕਾਂ ਆਪਣੀਆਂ ਮਾੜੀਆਂ ਹਰਕਤਾਂ ਲਈ ਪੰਜਾਬ ਦੇ ਲੋਕਾਂ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।.
ਸੁਖਬੀਰ ਬਾਦਲ ਨੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਹੋਕਾ ਦਿੰਦਿਆਂ ਕਿਹਾ ਕਿ ਕਿਸੇ ਵੀ ਅਕਾਲੀ ਵਰਕਰ, ਦਲਿਤ, ਮਜ਼ਦੂਰ, ਕਾਰੋਬਾਰੀ ਨੂੰ ਕੋਈ ਤੰਗ ਪ੍ਰੇਸ਼ਾਨ ਜਾਂ ਧੱਕਾ ਕਰੇ ਤਾਂ ਉਸ ਵਿਰੁੱਧ ਇੱਕਜੁੱਟ ਹੋ ਕੇ ਖੜੇ ਹੋਣ ਦੀ ਤਾਈਦ ਕੀਤੀ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਰਾਜ ਦਾ ਪਾਣੀ ਦੂਜੇ ਰਾਜਾਂ ਨੂੰ ਦੇਣ ਨੂੰ ਲੈ ਕੇ ਕੇਂਦਰ ਤੱਕ ਪਹੁੰਚ ਕਰ ਰਹੀ ਹੈ, ਪਰ ਉਹ ਸਪੱਸ਼ਟ ਕਰ ਦੇਣਾ ਚਾਹੁੰਦੇ ਹਨ ਕਿ ਪੰਜਾਬ ’ਚ ਨਾ ਫਾਲਤੂ ਪਾਣੀ ਹੈ ਅਤੇ ਨਾ ਹੀ ਕਿਸੇ ਰਾਜ ਨੂੰ ਇੱਕ ਬੂੰਦ ਪਾਣੀ ਦਿੱਤਾ ਜਾਵੇਗਾ।ਉਹਨਾਂ ਨਵਜੋਤ ਸਿੰਘ ਸਿੱਧੂ `ਤੇ ਵਿਅੰਗ ਕਸਦਿਆਂ ਉਸ ਵਲੋਂ ਗੁਰੂ ਨਗਰੀ ਅੰਮਿ੍ਰਤਸਰ ਦੇ ਵਿਕਾਸ ਕਾਰਜ ਰੋਕ ਦੇਣ ਦੀ ਸਖ਼ਤ ਆਲੋਚਨਾ ਕੀਤੀ।ਉਹਨਾਂ ਕਿਹਾ ਕਿ ਜੇ ਇਹੀ ਹਾਲ ਰਿਹਾ ਤਾਂ ਪੰਜਾਬ ਦੀ ਜਨਤਾ ਕਾਂਗਰਸ ਨੂੰ 25 ਸਾਲ ਤੱਕ ਸੱਤਾ ਵਿੱਚ ਦੁਬਾਰਾ ਨਹੀਂ ਆਉਣ ਦੇਵੇਗੀ।
ਸਾਬਕਾ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਠੋਕ ਵਜਾ ਕੇ ਨਿਭਾਵੇਗਾ।ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਨ ਲਈ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਉਹਨਾਂ ਕਿਹਾ ਕਿ ਛੇ ਮਹੀਨਿਆਂ ’ਚ 200 ਤੋਂ ਵਧ ਕਿਸਾਨਾਂ ਵੱਲੋਂ ਕੀਤੀ ਗਈ ਖੁਦਕੁਸ਼ੀ ਕਾਂਗਰਸ ਸਰਕਾਰ ਦੇ ਮੱਥੇ ਵੱਡਾ ਕਲੰਕ ਹੈ।ਕਰਜ਼ਾ ਖੁਦਕੁਸ਼ੀਆਂ ਲਈ ਉਹਨਾਂ ਚੋਣ ਮੈਨੀਫੈਸਟੋ ਤਿਆਰ ਕਰਨ ਵਾਲੇ ਮਨਪ੍ਰੀਤ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ।ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਵਿੰਨਦਿਆਂ ਉਹਨਾਂ ਸਿੱਧੂ ਨੂੰ ਗਿਰਗਿਟ ਦੀ ਤਰਾਂ ਰੰਗ ਬਦਲਣ ਵਾਲਾ ਮੌਕਾ ਪ੍ਰਸਤ ਕਰਾਰ ਦਿੱਤਾ।ਉਹਨਾਂ ਦੋਸ਼ ਲਾਇਆ ਕਿ ਸਿੱਧੂ ਆਪਣੀ ਜੇਬ ਗਰਮ ਕਰਨ ਲਈ ਭਾਸ਼ਾ ਬਦਲ ਲੈਣ ਵਾਲਾ ਬੰਦਾ ਹੈ।ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸਿਕੀ ਤੇ ਸ਼ਬਦੀ ਹਮਲਾ ਬੋਲਦਿਆਂ ਉਹਨਾਂ ਕਿਹਾ ਕਿ ਜਿਸ ਸ਼ਖਸ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਸਹਾਰਦਿਆਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਕਿਹਾ ਸੀ ਕਿ ਜਦ ਤੱਕ ਦੋਸ਼ੀ ਫੜੇ ਨਹੀਂ ਜਾਣਗੇ ਵਿਧਾਇਕ ਨਹੀਂ ਬਣਾਂਗਾ ਉਹ ਕਾਂਗਰਸ ਦੇ ਰਾਜ ਵਿੱਚ ਹੋ ਰਹੀਆਂ ਸਿਆਸੀ ਬੇਅਦਬੀਆਂ ਨੂੰ ਖਾਮੋਸ਼ ਹੋ ਕੇ ਵੇਖ ਰਿਹਾ ਹੈ।
ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਲੋਕ ਸੇਵਾ ਨਾਲ ਕੋਈ ਸਰੋਕਾਰ ਨਹੀਂ।ਅੱਜ ਰੇਤਾ ਬਜਰੀ 6 ਗੁਣਾ ਮਹਿੰਗੀ ਹੋ ਚੁਕੀ ਹੈ।ਅਮਨ ਕਾਨੂੰਨ ਦੀ ਸਥਿਤੀ ਬਦ ਤੋ ਬਦਤਰ ਹੈ।ਲੋਕਾਂ ਨੂੰ ਦਿਖਾਏ ਗਏ ਸਬਜ਼ਬਾਗ ਟੁੱਟ ਚੁੱਕੇ ਹਨ ਅਤੇ ਲੋਕ ਆਪਣੇ ਆਪ ਨੂੰ ਠੱਗੇ ਗਏ ਮਹਿਸੂਸ ਕਰ ਰਹੇ ਹਨ।ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਮਲਕੀਤ ਸਿੰਘ ਏ ਆਰ, ਡਾ: ਦਲਬੀਰ ਸਿੰਘ ਵੇਰਕਾ, ਸੁਰਜੀਤ ਸਿੰਘ ਭਿਟੇਵਡ, ਤਲਬੀਰ ਸਿੰਘ ਗਿੱਲ, ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply