ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼
ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਇਸ ਵਾਰ ਫਿਰ ਐਮ.ਐਸ.ਸੀ (ਫਿਜ਼ਿਕਸ) ਚੌਥਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਫਿਜ਼ਿਕਸ) ਚੌਥਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਕੁਲਦੀਪ ਕੌਰ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ, ਜਦੋ ਕਿ ਸੁਮਨਦੀਪ ਕੌਰ ਤੇ ਵੀਰਪਾਲ ਕੌਰ ਨੇ 87% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਅਤੇ ਪੂਜਾ ਰਾਣੀ ਨੇ 85.7% ਅੰਕ ਹਾਸਲ ਕਰਕੇ ਕਾਲਜ ਵਿੱਚੋ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਨਤੀਜੇ ਅਨੁਸਾਰ 4 ਵਿਦਿਆਰਥੀਆਂ ਨੇ 85% ਤੋਂ ਵੱਧ, 7 ਵਿਦਿਆਰਥੀਆਂ ਨੇ 80% ਤੋਂ ਵੱਧ ਅਤੇ 10 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਫਿਜ਼ਿਕਸ ਵਿਭਾਗ ਦੇ ਮੁਖੀ , ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨਾਂ ਕਿਹਾ ਕਿ ਸੰਸਥਾ ਦੀ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ੱਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ ।ਉਹਨਾਂ ਦੱਸਿਆ ਕਿ ਸੰਸਥਾ ਦੇ ਉਸਾਰੂ ਵਿਦਿਅਕ ਮਾਹੌਲ, ਆਧੁਨਿਕ ਸਾਇੰਸ ਲੈਬਾਰਟਰੀਆਂ ਦੇ ਨਾਲ ਨਾਲ ਲਾਈਵ ਪ੍ਰੋਜੈਕਟਾਂ, ਸੈਮੀਨਾਰਾਂ ਅਤੇ ਵਰਕਸ਼ਾਪਾਂ ਦਾ ਅਜਿਹੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਿੱਚ ਮਹੱਤਵਪੂਰਨ ਰੋਲ ਰਿਹਾ ਹੈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media