ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸ) ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਤੇ ਤਾਈਕਵਾਂਡੋ ਟੂਰਨਾਮੈਂਟ 2017 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਲਈ ਨਾਮਣਾ ਖੱਟਿਆ।ਇਹ ਟੂਰਨਾਮੈਂਟ 4 ਸਤੰਬਰ ਤੋਂ 7 ਸਤੰਬਰ ਤੱਕ ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸੀਨੀ. ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਖਿਡਾਇਆ ਗਿਆ।ਅੰਡਰ 14 ਲੜਕਿਆਂ ਦੀ ਟੀਮ ਵਿੱਚ ਸਕੂਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਦੇ ਪੰਜ ਖਿਡਾਰੀਆਂ ਜਸਕੀਰਤ ਸਿੰਘ, ਜਗਜੀਤ ਸਿੰਘ, ਸਮਰਦੀਪ ਸਿੰਘ, ਗੁਰਜੋਬਨ ਸਿੰਘ, ਜਸ਼ਨਪ੍ਰੀਤ ਸਿਘ ਨੇ ਸੋਨੇ ਦਾ, ਬਿਲਾਵਲਪ੍ਰੀਤ ਸਿੰਘ ਨੇ ਚਾਂਦੀ ਦਾ ਅਤੇ ਅਕਾਸ਼ਦੀਪ ਸਿੰਘ ਨੇ ਤਾਂਬੇ ਦਾ ਤਗਮਾ ਹਾਸਲ ਕੀਤਾ।ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆਂ ਕਿ ਸਕੂਲ ਦੇ ਪੰਜ ਖਿਡਾਰੀ 22 ਤੋਂ 27 ਸਤੰਬਰ ਤੱਕ ਜਲੰਧਰ ਵਿੱਚ ਸੂਬਾ ਪੱਧਰ `ਤੇ ਹੋਣ ਵਾਲੇ ਟੂਰਨਾਮੈਂਟ ਵਿੱਚ ਭਾਗ ਲੈਣਗੇ।ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਖਿਡਾਰੀ ਪੂਰੀ ਮਿਹਨਤ ਨਾਲ ਆਪਣੀ ਖੇਡ ਦੀ ਤਿਆਰੀ ਕਰਨਗੇ ਤੇ ਚੰਗੀ ਕਾਰਗੁਜ਼ਾਰੀ ਦਿਖਾ ਕੇ ਭਵਿੱਖ ਵਿੱਚ ਵੀ ਸਕੂਲ ਦਾ ਨਾਂ ਰੋਸ਼ਨ ਕਰਨਗੇ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media