ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪ੍ਰਸਿੱਧ ਕਲਾਕਾਰ ਸੁਰਿੰਦਰ ਫਰਿਸ਼ਤਾ ਉਰਫ ਘੁੱਲੇ ਸ਼ਾਹ ਨੂੰ ਉਨ੍ਹਾਂ ਦੇ ਮਾਤਾ ਕੌਸ਼ਲਿਆ ਦੇਵੀ ਦੇ ਦੇਹਾਂਤ ਨਾਲ ਡੂੰਘਾ ਸਦਮਾ ਪਹੁੰਚਿਆ ਹੈ।ਜਾਣਕਾਰੀ ਦਿੰਦਿਆਂ ਸੁਰਿੰਦਰ ਫਰਿਸ਼ਤਾ ਦੇ ਅਦਾਕਾਰ ਬੇਟੇ ਸੁਦੇਸ਼ ਵਿੰਕਲ ਨੇ ਦੱਸਿਆ ਕਿ ਉਨ੍ਹਾਂ ਦੇ ਦਾਦੀ ਕੌਸ਼ਲਿਆ ਦੇਵੀ 80 ਵਰ੍ਹਿਆਂ ਦੇ ਸਨ ਅਤੇ ਸੋਮਵਾਰ ਅੱਧੀ ਰਾਤ ਦੇ ਵੇਲੇ ਉਨ੍ਹਾਂ ਦਾ ਦਿਹਾਂਤ ਹੋ ਗਿਆ।ਕੌਸ਼ਲਿਆ ਦੇਵੀ ਦੇ ਦੋ ਪੁੱਤਰ ਸੁਰਿੰਦਰ ਫਰਿਸ਼ਤਾ ਅਤੇ ਦਵਿੰਦਰ ਕੁਮਾਰ ਤੋਂ ਇਲਾਵਾ ਦੋ ਧੀਆਂ ਸਨ।ਮਾਤਾ
ਕੌਸ਼ਲਿਆ ਦੇਵੀ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਦੁਰਗਿਆਨਾ ਮੰਦਰ ਨੇੜੇ ਸਥਿਤ ਸ਼ਿਵਪੁਰੀ ਵਿਖੇ ਕਰ ਦਿੱਤਾ ਗਿਆ।ਉਨ੍ਹਾਂ ਦੀ ਅੰਤਿਮ ਯਾਤਰਾ ਮੌਕੇ ਰੰਗਮੰਚ ਅਤੇ ਸ਼ਹਿਰ ਦੀਆਂ ਪ੍ਰਸਿੱਧ ਹਸਤੀਆਂ ਸ਼ਾਮਿਲ ਹੋਈਆਂ, ਜਿਨ੍ਹਾਂ ਵਿਚ ਦਲਜੀਤ, ਅਰਵਿੰਦਰ ਭੱਟੀ, ਗੁਰਮੀਤ ਬਾਵਾ, ਲਾਚੀ ਬਾਵਾ, ਗੁਰਿੰਦਰ ਮਕਨਾ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਅਰਵਿੰਦਰ ਸਿੰਘ ਚਮਕ, ਜਸਵੰਤ ਮਿੰਟੂ ਅਤੇ ਗੁਲਸ਼ਨ ਸੱਗੀ ਦੇ ਨਾਂ ਵਰਣਨਯੋਗ ਹਨ।
Check Also
ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …
Punjab Post Daily Online Newspaper & Print Media