ਬਠਿੰਡਾ, 12 ਸਤਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 3
ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵੱਲੋਂ ਐਲਾਨੇ ਗਏ ਬੀ.ਟੈਕ ਤੀਜਾ ਸਮੈਸਟਰ ਅਤੇ ਐਮ.ਟੈਕ ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਟੈੱਕ. ਦੇ ਨਤੀਜੇ ਦੀ ਮੈਰਿਟ ਸੂਚੀ ਅਨੁਸਾਰ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੀ ਬੀ.ਟੈੱਕ (ਇਨਫਰਮੇਸ਼ਨ ਟੈਕਨਾਲੋਜੀ) ਤੀਜਾ ਸਮੈਸਟਰ ਦੀ ਵਿਦਿਆਰਥਣ ਸ਼ਿਵਾਨੀ ਸਿੰਘ ਨੇ 80.40% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਚੋਂ ਪਹਿਲੀ ਪੁਜੀਸ਼ਨ ਅਤੇ ਬੀ.ਟੈਕ (ਇਲੈਕਟ੍ਰੀਕਲ ਇੰਜ.) ਦੇ ਵਿਦਿਆਰਥੀ ਸਤਿਅਮ ਕੁਮਾਰ ਤਿਵਾੜੀ ਨੇ 84.80% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਚੋਂ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ।ਇਸੇ ਤਰਾਂ ਐਮ.ਟੈਕ ਦੇ ਨਤੀਜੇ ਦੀ ਮੈਰਿਟ ਸੂਚੀ ਅਨੁਸਾਰ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੀ ਐਮ.ਟੈੱਕ. (ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ) ਤੀਜਾ ਸਮੈਸਟਰ ਦੀ ਵਿਦਿਆਰਥਣ ਰਮਨਦੀਪ ਕੌਰ ਨੇ 84.40% ਅੰਕਾਂ ਨਾਲ ਮੈਰਿਟ ਸੂਚੀ ਵਿੱਚ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਉਪਰੋਕਤ ਹੋਣਹਾਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੁੂੰ ਵਧਾਈ ਦਿੱਤੀ ਅਤੇ ਇਹਨਾਂ ਸ਼ਾਨਦਾਰ ਨਤੀਜਿਆਂ ਤੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਕਾਲਜ ਦੇ ਤਜ਼ਰਬੇਕਾਰ ਤੇ ਯੋਗ ਅਧਿਆਪਕਾਂ ਦੀ ਸਖਤ ਮਿਹਨਤ, ਇਨੋਵੇਟਿਵ ਟੀਚਿੰਗ ਮੈਥਡੋਲੋਜੀ, ਆਧੁਨਿਕ ਲੈਬਜ਼ ਅਤੇ ਉਸਾਰੂ ਵਿੱਦਿਅਕ ਮਾਹੌਲ ਸਦਕਾ ਵਿਦਿਆਰਥੀਆਂ ਨੇ ਬੇਮਿਸਾਲ ਸ਼ਾਨਦਾਰ ਨਤੀਜੇ ਪਾ੍ਰਪਤ ਕਰਕੇੇ ਸੰਸਥਾ ਦਾ ਮਾਣ ਵਧਾਇਆ ਹੈ।ਉਹਨਾਂ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।ਉਹਨਾਂ ਨੇ ਦੱਸਿਆ ਕਿ ਸਾਡਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ ਜਿਸ ਲਈ ਜਿਥੇ ਸੰਸਥਾ ਵਲੋਂ ਸੈਪ, ਔਰੈਕਲ, ਮਾਈਕਰੋਸਾਫ਼ਟ, ਨੌਕੀਆ, ਆਈ.ਆਈ.ਟੀ, ਦਿੱਲੀ ਅਤੇ ਆਈ.ਆਈ.ਟੀ, ਬੰਬੇ ਆਦਿ ਨਾਲ ਹੱਥ ਮਿਲਾਇਆ ਹੋਇਆ ਹੈ ਉਥੇ ਹੀ ਸੰਸਥਾ ਵੱਲੋਂ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਮੁਹਾਰਤ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਦੇ ਸਹਿਯੋਗ ਨਾਲ 20 ਕਰੋੜ ਰੁਪਏ ਦੀ ਮੁੱਢਲੀ ਲਾਗਤ ਵਾਲਾ ਪੰਜਾਬ ਦਾ ਪਹਿਲਾ ਸਕੂਲ ਆਫ਼ ਸਕਿੱਲ ਡਿਵੈਲਪਮੈਂਟ ਸਥਾਪਿਤ ਕੀਤਾ ਗਿਆ ਹੈ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media