ਅੰਮਿ੍ਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰੀਸਰਚ, ਮੋਹਾਲੀ ਨਾਲ ਇਕ ਸਮਝੌਤਾ ਕੀਤਾ ਗਿਆ। ਇਸ ਸਮਝੌਤੇ ਦਾ ਉਦੇਸ਼ ਯੂਨੀਵਰਸਿਟੀ ਅਤੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰੀਸਰਚ, ਮੋਹਾਲੀ ਦੋਵਾਂ ਵੱਲੋਂ ਮਿਲ ਕੇ ਨਵੀਆਂ ਦਵਾਈਆਂ ਦੀ ਖੋਜ ਕਰਨ ਤੋਂ ਇਲਾਵਾ ਫਾਰਮਾਸਿਊਟੀਕਲ ਦੇ ਵਿਦਿਆਰਥੀਆਂ ਨੂੰ ਇਸ ਖੇਤਰ ਵਿਚ ਹੋ ਰਹੀਆਂ ਨਵੀਆਂ ਕਾਢਾਂ ਤੋਂ ਜਾਣੂ ਕਰਵਾਉਣਾ ਵੀ ਹੋਵੇਗਾ।
ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂੂ ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਡਾਇਰੈਕਟਰ ਖੋਜ ਪ੍ਰੋ. ਨਰਪਿੰਦਰ ਸਿੰਘ, ਪ੍ਰੋਫੈਸਰ ਇੰਚਾਰਜ ਲੋਕ ਸੰਪਰਕ ਪ੍ਰੋ. ਐਸ.ਐਸ. ਚਿਮਨੀ ਤੋਂ ਇਲਾਵਾ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰੀਸਰਚ ਮੋਹਾਲੀ ਦੇ ਅਧਿਕਾਰੀ ਹਾਜ਼ਰ ਸਨ।ਯੂਨੀਵਰਸਿਟੀ ਵਲੋਂ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ, ਮੁਖੀ, ਫਾਰਮਾਸਿਊਟੀਕਲ ਵਿਭਾਗ ਅਤੇ ਕੋਆਰਡੀਨੇਟਰ, ਯੂਨੀਵਰਸਿਟੀ ਇੰਡਸਟਰੀ ਲਿੰਕੇਜ ਪ੍ਰੋਗਰਾਮ ਨੇ ਇਸ ਸਮਝੌਤੇ `ਤੇ ਹਸਤਾਖਰ ਕੀਤੇ ਜਦੋਂਕਿ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰੀਸਰਚ, ਮੋਹਾਲੀ ਵਲੋਂ ਇੰਸਟੀਚਿਊਟ ਦੇ ਡਾਇਰੈਕਟਰ ਪ੍ਰੋ. ਰਘੂਰਾਮ ਰਾਓ ਨੇ ਇਸ ਸਮਝੌਤੇ ‘ਤੇ ਸਹੀ ਪਾਈ। ਡਾ. ਬੇਦੀ ਨੇ ਦੱਸਿਆ ਕਿ ਦੋਵਾਂ ਅਦਾਰਿਆਂ ਵਲੋਂ ਮਿਲਜੁਲ ਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਫਡਿੰਗ ਏਜੰਸੀਆਂ ਤੋਂ ਫੰਡ ਪ੍ਰਾਪਤ ਕਰਕੇ ਖੋਜ ਕਾਰਜ ਕੀਤੇ ਜਾਣਗੇ।
ਪ੍ਰੋ. ਜਸਪਾਲ ਸਿੰਘ ਸੰਧੂ ਨੇ ਆਸ ਪ੍ਰਗਟਾਈ ਕਿ ਇਸ ਸਮਝੌਤੇ ਨਾਲ ਵਿਦਿਆਰਥੀਆਂ-ਖੋਜਾਰਥੀਆਂ ਅਤੇ ਅਧਿਆਪਕਾਂ ਨੂੰ ਕਾਫੀ ਲਾਹਾ ਪ੍ਰਾਪਤ ਹੋਵੇਗਾ ਅਤੇ ਭਵਿੱਖ ਵਿਚ ਅਜਿਹੇ ਹੋਰ ਸਮਝੌਤੇ ਯੂਨੀਵਰਸਿਟੀ ਕਰੇਗੀ, ਜਿਨਾਂ ਨਾਲ ਯੂਨੀਵਰਸਿਟੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲਾਭ ਪ੍ਰਾਪਤ ਹੋ ਸਕੇ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media