ਉਤਰਾਂਚਲ ਭਵਨ ਦੇ ਨਿਰਮਾਣ ਲਈ 3 ਲੱਖ ਰੁਪਏ ਦਾ ਚੈਕ ਭੇਟ
ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) -ਰਾਜ ਸਰਕਾਰ ਹਰੇਕ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਮੁਕੰਮਲ ਕਰ ਰਹੀ ਹੈ । ਇਹ ਪ੍ਰਗਟਾਵਾ ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿਖਿਆ ਮੰਤਰੀ ਵਲੋ ਉਤਰਾਂਚਲ ਏਕਤਾ ਮੰਚ ਅੰਮ੍ਰਿਤਸਰ ਵਲੋ ਕਰਵਾਏ ਸਮਾਗਮ ਦੌਰਾਨ ਸੰਬੌਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਉਤਰਾਂਚਲ ਭਵਨ ਦੇ ਨਿਰਮਾਣ ਲਈ ੩ ਲੱਖ ਰੁਪਏ ਦਾ ਚੈਕ ਭੇਟ ਕੀਤਾ। ਕੈਬਨਿਟ ਮੰਤਰੀ ਸ੍ਰੀ ਜੋਸ਼ੀ ਨੇ ਸੰਬੋਧਨ ਕਰਦਿਆ ਕਿਹਾ ਕਿ ਲੋਕ ਸੇਵਾ ਤੋਂ ਉਤੇ ਕੋਈ ਹੋਰ ਸੇਵਾ ਨਹੀ ਹੈ ਅਤੇ ਇਹ ਸੰਸਥਾ ਲੋੜਮੰਦ ਲੋਕਾਂ ਦੀ ਸਦਾ ਮਦਦ ਲਈ ਸਦਾ ਅੱਗੇ ਆਈ ਹੈ।ਉਨਾਂ ਅੱਗੇ ਕਿਹਾ ਕਿ ਰਾਜ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ।ਉਨਾ ਕਿ ਰਾਜ ਸਰਕਾਰ ਲੋਕਾਂ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਂਵਾਂ ਦਾ ਹੱਲ ਕਰ ਰਹੀ ਹੈ ਅਤੇ ਲੋਕਾਂ ਦੀਆਂ ਰੋਜਮਰ੍ਹਾ ਦੀਆਂ ਜਰੂਰਤਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।ਇਸ ਮੋਕੇ ਉਤਰਾਂਚਲ ਏਕਤਾ ਮੰਚ ਅੰਮ੍ਰਿਤਸਰ ਦੇ ਪ੍ਰਧਾਨ ਸ੍ਰੀ ਰਾਜੀਵ ਨੇਗੀ, ਸ੍ਰੀ ਸੁਰਿੰਦਰ ਰਾਵਤ, ਸ੍ਰੀ ਰਾਜੀਵ ਕੁੰਦਰਾ, ਸ੍ਰੀ ਪਵਨ ਕੁਮਾਰ, ਸ੍ਰੀ ਗੋਕਲ ਦੇਵ, ਸ੍ਰੀ ਸੋਹਨ ਸਿੰਘ, ਸ੍ਰੀ ਦਲਬੀਰ ਪੰਧੀਰ, ਸ੍ਰੀ ਬਿਕਰਮ ਸਿੰਘ, ਸ੍ਰੀ ਅਮਰ ਸਿੰਘ, ਸ੍ਰੀ ਅਕਾਸ਼ ਸੇਠੀ, ਸ੍ਰੀ ਹਰੀਸ਼ ਬਹਿਲ ਆਦਿ ਮੋਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media