Sunday, June 14, 2026

ਬੱਚਿਆਂ ਨੂੰ ਬਲੂ ਵੇਲ੍ਹ ਗੇਮ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਸਰਕਾਰ ਤੇ ਮਾਪੇ ਸੰਜ਼ੀਦਾ ਹੋਣ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਸਾਰ ਭਰ ਵਿਚ ਬੱਚਿਆਂ ਅਤੇ ਨੌਜੁਆਨਾਂ ਨੂੰ ਆਪਣੇ ਮਾਰੂ ਪ੍ਰਭਾਵ ਨਾਲ ਆਤਮ ਹੱਤਿਆ ਦੇ ਰਾਹ Blue Whaleਤੋਰਨ ਵਾਲੀ ਬਲੂ ਵੇਲ੍ਹ ਗੇਮ ਤੋਂ ਬਚਾਉਣ ਲਈ ਸਰਕਾਰ ਅਤੇ ਮਾਪਿਆਂ ਨੂੰ ਸੰਜੀਦਗੀ ਨਾਲ ਉਪਰਾਲੇ ਕਰਨੇ ਚਾਹੀਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਥੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਕੀਤਾ।ਉਨਾਂ ਇਸ ਗੇਮ ਦੇ ਵਧਦੇ ਮਾਰੂ ਪ੍ਰਭਾਵ ਦਾ ਅਸਰ ਪੰਜਾਬ ਵਿਚ ਆਉਣ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਹ ਗੇਮ ਬੰਦ ਕਰਵਾਉਣ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿਚ ਇੰਟਰਨੈਟ ਰਾਹੀਂ ਫੈਲ ਰਹੀ ਇਸ ਜਾਨਲੇਵਾ ਗੇਮ ਨਾਲ ਮਨੁੱਖੀ ਜਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਤਕਨੀਕੀ ਵਿਭਾਗ ਰਾਹੀਂ ਇਸ ਗੇਮ ਨੂੰ ਇੰਟਰਨੈਟ ਤੋਂ ਹਟਾਉਂਦਿਆਂ ਇਸਦੇ ਲਿੰਕਾਂ ਨੂੰ ਅੱਗੇ ਫੈਲਾਉਣ ਵਾਲਿਆਂ ਨੂੰ ਵੀ ਗ੍ਰਿਫਤਾਰ ਕਰਨਾ ਚਾਹੀਦਾ ਹੈ।
ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਇਸ ਜਾਨਲੇਵਾ ਖੇਡ ਦੇ ਮਾਰੂ ਪ੍ਰਭਾਵ ਤੋਂ ਜਾਣੂੰ ਕਰਾਉਣ ਅਤੇ ਉਨ੍ਹਾਂ ਵੱਲੋਂ ਕੀਤੀ ਜਾਂਦੀ ਇੰਟਰਨੈਟ ਦੀ ਵਰਤੋਂ ਉਪਰ ਵੀ ਨਜ਼ਰ ਰੱਖਣ।ਉਨ੍ਹਾਂ ਮਾਪਿਆਂ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਧਾਰਮਿਕ ਤੇ ਨੈਤਿਕ ਸਿੱਖਿਆ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਅੰਦਰ ਚੰਗੇ ਗੁਣ ਵਿਕਸਿਤ ਕਰਨੇ ਚਾਹੀਦੇ ਹਨ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply