Thursday, March 26, 2026

ਮਾਲਵਾ ਕਾਲਜ ਦਾ ਬੀ.ਕਾਮ ਦਾ ਨਤੀਜਾ ਰਿਹਾ ਸ਼ਾਨਦਾਰ

PPN1309201704ਬਠਿੰਡਾ, 13 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨਿਆ ਗਿਆ। ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ ਵਿਚ ਮਾਲਵਾ ਕਾਲਜ ਬਠਿੰਡਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾਪ੍ਰਿੰਸੀਪਲ ਐਨ.ਕੇ ਗੋਸਾਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਨਤੀਜੇ ‘ਚ ਵਿਦਿਆਰਥੀ ਤਿਲਕ ਨੇ 74 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਸ਼ਵਿਤ 72 ਪ੍ਰਤੀਸ਼ਤ ਨੰਬਰ ਅਤੇ ਹਿਮਾਂਸ਼ 70 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਤੀਜੇ ਸਥਾਨ ਤੇ ਰਹੀਆਂ। ਉਹਨਾਂ ਇਸ ਸ਼ਾਨਦਾਰ ਪ੍ਰਾਪਤੀ ਤੇ ਚੰਗੇ ਰਿਜਲਟ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਸਟਾਫ ਦੀ ਯੋਗ ਅਗਵਾਈ ਨੂੰ ਦਿਤਾ ਅਤੇ ਆਸ ਪ੍ਰਗਟ ਕੀਤੀ ਕਿ ਇਨਾਂ ਤੋਂ ਪ੍ਰੇਰਨਾ ਲੈਕੇ ਬਾਕੀ ਵਿਦਿਆਰਥੀ ਹੋਰ ਵੀ ਜਿਆਦਾ ਮਿਹਨਤ ਕਰਨਗੇ ਅਤੇ ਆਪਣੇ ਮਾਪੇ, ਕਾਲਜ ਦਾ ਨਾਮ ਰੋਸ਼ਨ ਕਰਨਗੇ।ਇਸ ਮੌਕੇ ਡਾ. ਰੁਪਿੰਦਰ ਕੌਰ ਸਿੱਧੂ ਮੁਖੀ ਮੈਨੇਜਮੈਟ, ਸਹਾਇਕ ਪੋ੍ਰ. ਹਰਵਿੰਦਰ ਸਿੰਘ, ਲਖਵੀਰ ਕੋਰ, ਸਟਾਫ ਨੇ ਵਧਾਈ ਦਿੰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਹੋਰ ਰਿਆਇਤਾਂ ਤੇ ਵਜੀਫੇ ਦੇਣ ਦਾ ਐਲਾਨ ਕੀਤਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply