Tuesday, November 24, 2026

ਗਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ `ਚ ਜਿੱਤਿਆ ਗੋਲਡ ਮੈਡਲ

ਜੰਡਿਆਲਾ ਗੁਰੂ, 13 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਾਰਾਗੜੀ ਟੂਰਨਾਮੈਂਟ PPN1309201716ਵਿੱਚ ਸ਼ਾਨਦਾਰ ਜਿੱਤ ਦਰਜ ਕਰਕੇ ਗੋਲਡ ਮੈਡਲ ਜਿੱਤਿਆ।ਜ਼ਿਲ੍ਹਾ ਉਕੀਨਾਵਾ ਰੋਜਿਰਿਉ ਕਰਾਟੇ ਡੂ ਕਿਉਜੀਕਾਈ ਐਸੋਸੀਏਸ਼ਨ ਅੰਮ੍ਰਤਸਰ ਵਲੋਂ 21ਵਾਂ ਜ਼ਿਲ੍ਹਾ ਕਰਾਟੇ ਸਾਰਾਗੜੀ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਤਕਰੀਬਨ 36 ਸਕੂਲਾਂ ਨੇ ਹਿੱਸਾ ਲਿਆ।ਜਿਸ ਵਿਚੋਂ ਗ੍ਰੇਸ ਪਬਲਿਕ ਸਕੂਲ ਦੇ ਬੱਚਿਆਂ ਨੇ ਆਪਣੀ ਸ਼ਾਨਦਾਰ ਜਿੱਤ ਦਰਜ਼ ਕਰਦਿਆਂ ਤਰਨਪ੍ਰੀਤ ਕੌਰ ਨੇ ਗੋਲਡ ਮੈਡਲ, ਕੋਮਲਦੀਪ `ਤੇ ਵਿਕਰਮ ਨੇ ਸਿਲਵਰ ਮੈਡਲ, ਕਿਰਨਦੀਪ ਕੌਰ, ਮੁਸਕਾਨ, ਸੁਖਮਨ, ਹਰਸ਼ਦੀਪ ਕੌਰ, ਨਵਪ੍ਰੀਤ ਕੋਰ, ਸਨਵੀਰ ਸਿੰਘ, ਰੁਮਨਦੀਪ ਸਿੰਘ, ਸ਼ਰਨਦੀਪ ਸਿੰਘ, ਅਕਾਸ਼ਦੀਪ ਸਿੰਘ ਨੇ ਕਾਂਸੀ ਦੇ ਮੈਡਲ ਪ੍ਰਾਪਤ ਕੀਤੇ।ਇਸ ਮੌਕੇ ਚੇਅਰਮੈਨ ਡਾ: ਜੇ.ਐਸ ਰੰਧਾਵਾ `ਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਵਧਾਈ ਦਿੱਤੀ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply