ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ
ਕਾਲਜ ਫਾਰ ਵੂਮੈਨ ਅਤੇ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਵਿਦਿਆਰਥੀ ਕੌਂਸਲ’ ਦਾ ਸਹੁੰ ਚੁੱਕਣ ਦਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਕੌਂਸਲ ਦੇ ਮੈਂਬਰ ਵਿਦਿਆਰਥੀਆਂ ਨੂੰ ਇਸ ਮੌਕੇ ਵਧਾਈ ਦਿੰਦਿਆ ਕਿਹਾ ਕਿ ‘ਸਟੂਡੈਂਟ ਕੌਂਸਲ’ ਵਿਦਿਆਰਥੀਆਂ ’ਚ ਆਪਣੇ ਫ਼ਰਜ਼ਾਂ ਤੇ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੰਦੀ ਹੈ।
ਉਨ੍ਹਾਂ ਵਿਦਿਆਰਥੀਆਂ ਦਾ ਮਨੋਬਲ ਵਧਾਉਂਦਿਆ ਕਿਹਾ ਕਿ ਜੀਵਨ ’ਚ ਅਨੁਸ਼ਾਸ਼ਨ ਅਤਿ ਜਰੂਰੀ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ-ਆਪ ’ਚ ਪ੍ਰਸ਼ਨ ਪੁੱਛਣ ਦੀ ਜਗਿਆਸਾ ਜਗਾਉਣੀ ਚਾਹੀਦੀ ਹੈ ਅਤੇ ਜ਼ਿੰਦਗੀ ’ਚ ਕੁੱਝ ਚੰਗਾ ਕਰਨ ਦੀ ਵਿਉਂਤ ਬਣਾਉਣੀ ਚਾਹੀਦੀ ਹੈ।ਡਾ. ਮਾਹਲ ਨੇ ਵਿਦਿਆਰਥੀਆਂ ਨੂੰ ਆਪਣੇ ਵਿਅਕਤੀਤਵ ਦੇ ਚਹੁਪੱਖੀ ਵਿਕਾਸ ਬਾਰੇ ਸੰਦੇਸ਼ ਦਿੰਦਿਆ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਚੰਗੇ ਨਾਗਰਿਕ ਬਣਨ ਲਈ ਵੀ ਉਤਸ਼ਾਹਿਤ ਕੀਤਾ।
ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਡਾ. ਗੁਰਪ੍ਰੀਤ ਕੌਰ ਐਚ. ਓ. ਡੀ. ਸੰਗੀਤ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰਧਾਨਗੀ ਹੇਠ ਹੋਏ ਪ੍ਰੋਗਰਾਮ ’ਚ ਸੀਨੀਅਰ ਸੁਪਰਵਾਈਜ਼ਰ ਸ੍ਰੀਮਤੀ ਕੁਲਜੀਤ ਕੋਛੜ ਤੇ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਦੀ ਮੌਜ਼ੂਦਗੀ ਅਤੇ ਮੈਡਮ ਅਨੁਪਮ ਸੈਣੀ ਦੇ ਲਗਾਤਾਰ ਯਤਨਾਂ ਨਾਲ 8 ਤੋਂ 12ਵੀਂ ਦੇ ਵਿਦਿਆਰਥੀ ਪ੍ਰਤੀਨਿਧੀਆਂ ਨੇ ਨਿੱਜੀ ਅਤੇ ਸਮਾਜਿਕ ਜ਼ਿੰਮੇਵਾਰੀਆਂ ਪੂਰਨ ਸਮਰਪਨ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ।ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਕੌਂਸਲ ਦੇ ਨੁਮਾਇੰਦਿਆਂ ਨੂੰ ਜਿਥੇ ਵਧਾਈ ਦਿੱਤੀ, ਉੱਥੇ ਕਿਹਾ ਕਿ ਸਮਾਜ ’ਚ ਚੰਗੀ ਵਿੱਦਿਆ ਦੇ ਪ੍ਰਸਾਰ ਨਾਲ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਹੱਲ ਸੰਭਵ ਹੈ। ਉਨ੍ਹਾਂ ਰਾਸ਼ਟਰ ਨਿਰਮਾਤਾ ਜ਼ਿੰਮੇਵਾਰੀਆਂ ਨੂੰ ਨਿਪਟਾਉਣ ਅਤੇ ਰਾਸ਼ਟਰਵਾਦ ਦੀ ਡੂੰਘੀ ਭਾਵਨਾ ਨਾਲ ਦੇਸ਼ ਭਗਤੀ ਹੋਣ ’ਤੇ ਜ਼ੋਰ ਦਿੱਤਾ।ਸਮਾਰੋਹ ਮੌਕੇ ਪ੍ਰਿੰ: ਕਮਲਜੀਤ ਕੌਰ ਨੇ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕਰਦਿਆਂ ਪ੍ਰੋਗਰਾਮ ਦੀ ਸ਼ੋਭਾ ਵਧਾਉਣ ’ਤੇ ਪੁੱਜਣ ਲਈ ਧੰਨਵਾਦ ਕੀਤਾ। ਇਸ ਦੌਰਾਨ ਸਕੂਲ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media