Saturday, March 28, 2026

ਛੇਵੀਂ ਕਲਾਸ ਦੀ ਵਿਦਿਆਰਥਣ ਨੇਹਾ ਨੇ ਜਿਲ੍ਹੇ `ਚੋਂ ਹਾਸਲ ਕੀਤਾ ਦੂਜਾ ਸਥਾਨ

ਮਲੋਟ, 13 ਸਤੰਬਰ (ਪੰਜਾਬ ਪੋਸਟ ਬਿਊੋਰੋ) – ਜਿਲ੍ਹਾ ਬਾਲ ਭਲਾਈ ਕੌਸ਼ਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲਾ ਪੱਧਰ ਦੇ ਪੇਟਿੰਗ ਮੁਕਾਬਲੇ ਨਕਸ਼- PPN13092017192017 ਕਰਵਾਏ ਗਏ, ਜਿਸ ਵਿਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ, ਜਿਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਨੇਹਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਪਰਿਵਾਰ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ, ਪਿ੍ੰਸੀਪਲ ਵਿਜੈ ਗਰਗ ਵਲੋਂ ਇਸ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ।ਪਿ੍ੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਵਿਚ ਮੁਕਾਬਲੇ ਦੀ ਭਾਵਨਾ ਹੋਣੀ ਚਾਹੀਦੀ ਹੈ, ਜੋ ਵਿਦਿਆਰਥੀ ਕਿਸੇ ਵੀ ਖੇਤਰ ਵਿੱਚ ਸ਼ਲਾਘਾਯੋਗ ਕੰਮ ਕਰੇਗਾ ਸਕੂਲ ਵਲੋਂ ਉਸ ਦਾ ਸਨਮਾਨ ਕੀਤਾ ਜਾਵੇਗਾ, ਉਹਨਾਂ ਕੰਪਿਊਟਰ ਅਧਿਆਪਿਕਾ ਸ੍ਰੀਮਤੀ ਜਸਵਿੰਦਰ ਕੌਰ ਨੂੰ ਵੀ ਵਧਾਈ ਦਿੱਤੀ।ਇਸ ਮੌਕੇ ਨੌਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਮੁਕਾਬਲੇ ਵਿਚ ਭਾਗ ਲੈਣ ਤੇ ਪ੍ਰੰਸਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਜਿਲ੍ਹਾ ਬਾਲ ਭਲਾਈ ਕੋਸ਼ਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਦਿਆਰਥੀਆਂ ਦੇ ਨਾਲ ਪਿ੍ੰਸੀਪਲ ਅਤੇ ਕੰਪਿਊਟਰ ਅਧਿਆਪਕਾ ਸ੍ਰੀਮਤੀ ਜਸਵਿੰਦਰ ਕੌਰ ਨੂੰ ਵੀ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply