ਪਠਾਨਕੋਟ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ `ਤੇ ਲਗਾਈ
ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਜ਼ਿਲਾ ਪਠਾਨਕੋਟ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ `ਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਗਈ ਮੁਹਿੰਮ ਦਾ ਜਾਇਜ਼ਾ ਲੈਣ ਲਈ ਬਲਾਕ ਪਟਾਨਕੋਟ ਦੇ ਪਿੰਡ ਭੋਆ, ਪਠਾਨਚੱਕ ਅਤੇ ਬਲਸੂਆ ਆਦਿ ਪਿੰਡਾਂ ਦਾ ਦੌਰਾ ਕੀਤਾ।ਉਨਾਂ ਦੇ ਨਾਲ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਬਲਵਿੰਦਰ ਕੁਮਾਰ ਖੇਤੀਬਾੜੀ ਉਪ ਨਿਰੀਖਕ, ਸੁਖਜਿੰਦਰ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ ਅਤੇ ਸੁਬਾਸ਼ ਚੰਦਰ ਵੀ ਹਾਜ਼ਰ ਸਨ।ਦੌਰੇ ਦੌਰਾਨ ਡਾ. ਇੰਦਰਜੀਤ ਸਿੰਘ ਨੇ ਜਿੰਨਾਂ ਕਿਸਾਨਾਂ ਨੇ ਕਣਕ ਦਾ ਨਾੜ ਸਾੜਣ ਤੋਂ ਬਗੈਰ ਨਾੜ ਖੇਤਾਂ ਵਿੱਚ ਵਾਹ ਕੇ ਝੋਨੇ ਦੀ ਲਵਾੲ ਿਕਤਿੀ ਸੀ, ਦੇ ਖੇਤਾਂ ਦਾ ਜਾਇਜ਼ਾ ਵੀ ਲਿਆ ਗਿਆ।
ਪਿੱਛਲੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਕਰਨ ਵਾਲੇ ਅਗਾਂਹਵਧੂ ਕਿਸਾਨ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਟਰ ਕਮ ਸ਼ਰੈਡਰ ਨਾਲ ਮੁੱਢ ਕੁਤਰ ਲਏ ਜਾਂਦੇ ਹਨ, ਜੋ ਬਾਅਦ ਵਿੱਚ ਪਸ਼ੂ ਪਾਲਕਾਂ ਨੂੰ 2000-3000/- ਰੁਪਏ ਏਕੜ ਦੇ ਹਿਸਾਬ ਨਾਲ ਵੇਚ ਦਿੱਤੀ ਜਾਦੀ ਹੈ।ਉਨਾਂ ਦੱਸਿਆ ਝੋਨੇ ਦੀ ਪਰਾਲੀ ਦਾ ਕੋਈ ਫਿਕਰ ਨਹੀਂ ਹੁੰਦਾ ਜਦ ਕਿ ਕਣਕ ਦੇ ਨਾੜ ਨੂੰ ਸਾਂਭਣਾ ਔਖਾ ਹੋ ਜਾਂਦਾ ਹੈ ਉਨਾਂ ਦੱਸਿਆ ਕਿ ਇਸ ਵਾਰ ਖੇਤੀਬਾੜੀ ਵਿਭਾਗ ਦੇ ਕਹਿਣ ਤੇ 20 ਏਕੜ ਰਕਬੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜ਼ਾਏ ਰੋਟਾਵੇਟਰ ਨਾਲ ਖੇਤ ਵਿੱਚ ਵਾਹ ਦਿੱਤਾ ਸੀ ਅਤੇ ਪਾਣੀ ਲਗਾਉਣ ਤੋਂ ਪਹਿਲਾਂ 25 ਕਿਲੋ ਯੂਰੀਆ ਪ੍ਰਤੀ ਏਕੜ ਪਾ ਦਿੱਤੀ ਸੀ।ਉਨਾਂ ਦੱਸਿਆ ਕਿ ੱਿੲਕ ਦੋ ਪਾਣੀ ਲਾਉਣ ਨਾਲ ਨਾੜ ਤਾਂ ਗਲ ਗਿਆ ਪਰ ਪ੍ਰਤੀ ਏਕੜ 3000/- ਰੁਪਏ ਖਰਚਾ ਵਧ ਗਿਆ।ਉਨਾਂ ਦੱਸਿਆ ਕਿ 20 ਏਕੜ ਰਕਬੇ ਵਿੱਚ ਨਾੜ ਗਾਲਣ ਤੇ ਕੁੱਲ 60 ਹਜ਼ਾਰ ਖਰਚਾ ਅਇਆ।ਉਨਾਂ ਦੱਸਿਆ ਕਿ ਖਰਚਾ ਤਾਂ ਵੱਧ ਹੋਇਆ ਪਰ ਜ਼ਮੀਨ ਦੀ ਸਿਹਤ ਵਿੱਚ ਜ਼ਿਕਰਯੋਰ ਸੁਧਾਰ ਹੋਇਆ ਹੈ।ਉਨਾਂ ਕਿਹਾ ਕਿਹਾ ਕਿ ਨਾੜ ਗਲਣ ਨਾਲ ਜ਼ਮੀਨ ਪੋਲੀ ਹੋਣ ਕਾਰਨ ਹਵਾ ਦਾ ਸੰਚਾਰ ਵਧਦਾ ਹੈ ਅਤੇ ਪਾਣੀ ਵੀ ਘੱਟ ਲੱਗਦੇ ਹਨ।ਉਨਾਂ ਕਿਹਾ ਕਿ ਇਸ ਵਕਤ ਫਸਲ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਪੈਦਾਵਾਰ ਪਿਛਲੇ ਸਾਲ ਨਾਲੋਂ ਵੱਧ ਨਿਕਲੇਗੀ।
ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਨਾੜ ਖੇਤ ਵਿੱਚ ਗਾਲਣ ਵਿੱਚ ਸਭ ਤੋਂ ਵੱਡੀ ਸਮੱਸਿਆ ਇਨਾਂ ਦਿਨਾਂ ਦੌਰਾਨ ਬਿਜਲੀ ਦਾ ਨਾਂ ਮਿਲਣਾ ਹੈ।ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੀ ਕਟਾਈ ਮੁਕੰਮਲ ਹੋਣ ਉਪਰੰਤ ਟਿਊਬਵੈਲਾਂ ਲਈ ਬਿਜਲੀ ਦੀ ਸਪਲਾਈ ਵਧਾਈ ਜਾਵੇ ਤਾਂ ਜੋ ਕਣਕ ਦੇ ਨਾੜ ਨੂੰ ਚੰਗੀ ਤਰਾਂ ਖੇਤ ਵਿੱਚ ਗਾਲਿਆ ਜਾ ਸਕੇ।ਅਗਾਂਹਵਧੂ ਕਿਸਾਨ ਸਰਸ਼ਮੀ ਚੰਦਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੰਦਾਂ ਉਪਰ ਸਬਸਿਡੀਆਂ ਦੇਣ ਦੀ ਬਜਾਏ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਤੋਂ ਇਲਾਵਾ ਪ੍ਰਤੀ ਕੁਇੰਟਲ 100/- ਵੱਧ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣੇ ਪੱਧਰ ਤੇ ਨਾੜ ਅਤੇ ਪਰਾਲੀ ਦਾ ਨਿਬੇੜਾ ਕਰ ਸਕੇ।ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਪਿੰਡ ਡੇਅਰੀਵਾਲ ਵਿੱਚ ਗਊਸ਼ਾਲਾ ( ਕੈਟਲ ਪਾਉਂਡ) ਬਣਾਇਆ ਗਿਆ ਹੈ ਜਿਸ ਵਿੱਚ ਇਸ ਵਕਤ ਤਕਰੀਬਨ 350 ਪਸ਼ੂਆਂ ਦੀ ਸੰਭਾਲ ਕੀਤੀ ਜਾ ਰਹੀ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ, ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਗਊਸ਼ਾਲਾ ਵਿੱਚ ਦਾਨ ਜਾਂ ਵੇਚ ਵੀ ਸਕਦਾ ਹੈ,ਜਿਸ ਵਾਸਤੇ ਪਸ਼ੂ ਪਾਲਣ ਵਿਭਾਗ ਜਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ /ਕਰਮਚਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media