ਫਾਜ਼ਿਲਕਾ, 14 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਜ਼ਿਲਾ ਫਾਜ਼ਿਲਕਾ ਪੁਲਸ ਵੱਲੋਂ ਆਪਣੇ
ਸਮਾਜਿਕ ਫਰਜ਼ ਨੂੰ ਪੂਰਾ ਕਰਦੇ ਹੋਏ 28 ਸਤੰਬਰ ਨੂੰ ਮਿੰਨੀ ਮੈਰਾਥਨ ਦੋੜ ਦਾ ਅਯੋਜਨ ਕੀਤਾ ਜਾਵੇਗਾ।
ਐਸ.ਐਸ.ਪੀ. ਦਫ਼ਤਰ ਵਿਚ ਅਯੋਜਤ ਪੱਤਰਕਾਰ ਸੰਮੇਲਨ ਵਿਚ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐਸ.ਐਸ.ਪੀ. ਡਾ. ਕੇਤਨ ਬਾਲੀਰਾਮ ਪਾਟਿਲ ਨੇ ਦੱਸਿਆ ਕਿ ਦੋੜਤਾ ਪੰਜਾਬ ਸ਼ੀਰਸ਼ਕ ਦੇ ਅਯੋਜਤ ਇਸ ਦੋੜ ਨੂੰ ਨਸ਼ਿਆਂ ਦੇ ਖਿਲਾਫ਼ ਦੋੜ ਦਾ ਨਾਮ ਵੀ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਦੋੜ ਦੇ ਅਯੋਜਨ ਦਾ ਮੰਤਵ ਨੌਜ਼ਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਲਈ ਪ੍ਰੇਰਿਤ ਕਰਨਾ ਹੈ।ਇਹ ਜੀਵਨ ਸ਼ੈਲੀ ਵਿਸ਼ੇਸ਼ ਕਰਕੇ ਨੋਜਵਾਨ ਵਰਗ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਵਿਚ ਸਹਾਇਕ ਹੋਵੇਗੀ ਅਤੇ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਲਈ ਕੜੀ ਦਾ ਕੰਮ ਕਰੇਗੀ।
ਡਾ. ਪਾਟਿਲ ਨੇ ਦੱਸਿਆ ਕਿ ਮੈਰਾਥਨ ਦੋੜ ਪੁਲਿਸ ਲਾਇਨਸ ਦੇ ਪਰੇਡ ਮੈਦਾਨ ਤੋਂ ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਅਤੇ ਇੱਥੋਂ 7 ਕਿਲੋਮੀਟਰ ਦੂਰ 1971 ਦੀ ਭਾਰਤ ਪਾਕਿਸਤਾਨ ਜੰਗ ਵਿਚ ਸ਼ਹੀਦ ਹੋਏ ਭਾਰਤੀ ਸੈਨਿਕ ਅਧਿਕਾਰੀ ਅਤੇ ਜਵਾਨਾਂ ਦੀ ਯਾਦ ਵਿਚ ਬਣੀ ਸ਼ਹੀਦਾਂ ਦੀ ਸਮਾਧ `ਤੇ ਖ਼ਤਮ ਹੋਵੇਗੀ।ਉਨਾਂ ਦੱਸਿਆ ਕਿ ਦੋੜ ਲਈ 15 ਤੋਂ 25 ਸਤੰਬਰ ਤੱਕ ਰਜਿਸਟ੍ਰੇਸ਼ਨ ਹੋਵੇਗੀ। ਉਨਾ ਦੱਸਿਆ ਕਿ ਦੋੜ ਵਿਚ 18 ਤੋਂ ਵੱਧ ਉਮਰ ਦੇ ਨੋਜਵਾਨ ਹਿੱਸਾ ਲੈ ਸਕਣਗੇ।ਦੋੜਾਕਾਂ ਦੇ ਲਈ ਪੀਣ ਵਾਲਾ ਪਾਣੀ ਅਤੇ ਜ਼ਰੂਰਤ ਪੈਣ ਤੇ ਮੈਡੀਕਲ ਟੀਮ ਦਾ ਵੀ ਪ੍ਰਬੰਧ ਹੋਵੇਗਾ।
ਉਨਾਂ ਦੱਸਿਆ ਕਿ ਪਹਿਲੇ ਤਿੰਨ ਥਾਵਾਂ ਤੇ ਰਹਿਣ ਵਾਲੇ ਨੋਜਵਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਜਿਸ ਦੇ ਲਈ ਪ੍ਰੋਗਰਾਮ ਕੀਤਾ ਜਾਵੇਗਾ ਅਤੇ ਦੋੜ ਵਿਚ ਹਿੱਸਾ ਲੈਣ ਵਾਲਿਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media