ਫਾਜ਼ਿਲਕਾ, 14 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਾਇਰੈਕਟਰ ਸਪੋਰਟਸ ਪੰਜਾਬ ਚੰਡੀਗੜ ਅੰਮਿ੍ਰਤਪਾਲ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ
ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੀ ਰਹਿਨੁਮਾਈ ਹੇਠ ਸਥਾਨਕ ਸਰਕਾਰੀ ਐਮ ਆਰ ਕਾਲਜ ਦੇ ਮਲਟੀਪਰਪਜ਼ ਖੇਡ ਸਟੇਡੀਅਮ ’ਚ 16 ਤੇ 17 ਸਤੰਬਰ ਨੂੰ ਹੋਣ ਵਾਲੀਆਂ ਜ਼ਿਲਾ ਪੱਧਰੀ ਪੇਂਡੂ ਖੇਡਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਇਹ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਬਲਵੰਤ ਸਿੰਘ ਨੇ ਦੱਸਿਆ ਕਿ ਖੇਡ ਅਤੇ ਯੂਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਜ਼ਿਲਾ ਪੱਧਰੀ ਪੇਂਡੂ ਖੇਡਾਂ ਅੰਡਰ 17 ਸਾਲ (ਲੜਕੇ/ਲੜਕੀਆਂ) ਐਮ ਆਰ ਕਾਲਜ ਦੇ ਮਲਟੀਪਰਪਸ ਖੇਡ ਸਟੇਡੀਅਮ ਵਿਖੇ ਕਰਵਾਈਆਂ ਜਾਣੀਆਂ ਸਨ। ਉਨਾਂ ਦੱਸਿਆ ਕਿ ਵਿਦਿਆਰਥੀਆਂ ਦੇ ਇਮਤਿਹਾਨਾਂ ਨੂੰ ਮੁੱਖ ਰੱਖਦਿਆਂ ਇਹ ਪੇਂਡੂ ਖੇਡ ਮੁਕਾਬਲੇ ਅਗਲੇ ਹੁਕਮਾਂ ਤੱਕ ਮੁਲਵਤੀ ਕਰ ਦਿੱਤੇ ਗਏ ਹਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media