ਬਠਿੰਡਾ, 14 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਰੀਜਨਲ ਟ੍ਰਰਾਂਸਪੋਰਟ ਅਥਾਰਟੀ ਉਦੈਦੀਪ ਸਿੰਘ ਸਿੱਧ ਨੇ ਦੱਸਿਆ ਕਿ ਜ਼ਿਲਾ ਬਠਿੰਡਾ ਅਤੇ ਮਾਨਸਾ ਵਿਖੇ ਗੱਡੀਆਂ ਦੀ ਚੈਕਿੰਗ ਦੌਰਾਨ ਟਰੈਕਟਰ ਟਰਾਲੀ ਦਾ ਕਮਰਸ਼ੀਅਲ ਉਪਯੋਗ ਕਰਨ ਵਾਲੇ 15 ਲੋਕਾਂ ਨੂੰ ਜੁਰਮਾਨਾ ਕੀਤਾ ਗਿਆ ਅਤੇ 22 ਲੋੜ ਤੋਂ ਵੱਧ ਲੋਡ ਵਾਲੇ ਟਰੱਕਾਂ ਦੇ ਚਲਾਨ ਕੱਟੇ ਗਏ। ਉਨਾਂ ਦੱਸਿਆ ਇਨਾਂ ਚਲਾਨਾਂ ਰਾਹੀਂ ਰੁਪਏ 3.5 ਲੱਖ ਜੁਰਮਾਨਾ ਲਗਾਇਆ ਗਿਆ।ਉਨਾਂ ਦੱਸਿਆ ਕਿ ਪ੍ਰੈਸ਼ਰ ਹਾਰਨ ਦੀ ਵਰਤੋਂ ਦੀ ਸਖ਼ਤ ਮਨਾਹੀ ਹੈ ਜਿਸ ਸਬੰਧੀ ਮੁਹਿੰਮ ਜਲਦ ਚਲਾਈ ਜਾਵੇਗੀ ਤੇ ਵੱਧ ਲੋਡ ਲੈ ਕੇ ਜਾਣ ਵਾਲੇ ਕਮਰਸ਼ੀਅਲ ਵਾਹਨਾਂ ’ਤੇ ਸ਼ਿਕੰਜਾ ਕੱਸਿਆ ਜਾਵੇਗਾ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕਿਸੇ ਵੀ ਪ੍ਰਕਾਰ ਦੀ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗੀ ਕਿ ਸਕੂਲੀ ਵਾਹਨਾਂ ਲਈ ਸਕੂਲਾਂ ਦੇ ਮੁਖੀ ਜਿੰਮੇਵਾਰੀ ਲੈਣ ਜੇਕਰ ਇਸ ਸਬੰਧ ’ਚ ਕੋਈ ਵੀ ਅਨਿਯਮਿਤਤਾ ਸਾਹਮਣਾ ਆਉਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media