Monday, March 30, 2026

ਅੰਗਹੀਣ ਸਰਟੀਫਿਕੇਟ ਬਣਾਉਣ ਦਾ ਕੈਂਪ 15, 16 ਨੂੰ

Dhuri (Goldy Khangura)ਧੂਰੀ, 14 ਸਤੰਬਰ (ਪੰਜਾਬ ਪੋਸਟ-ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ `ਤੁਹਾਡਾ ਵਿਧਾਇਕ ਤੁਹਾਡੇ ਘਰ` ਤਹਿਤ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇਲਾਕੇ ਦੇ ਪਿੰਡ ਮੁਲੋਵਾਲ ਅਤੇ ਭੁੱਲਰਹੇੜੀ ਵਿਖੇ ਅੰਗਹੀਣ ਸਰਟੀਫਿਕੇਟ ਬਣਾਉਣ ਸਬੰਧੀ ਕੈਂਪ ਲਗਾਏ ਜਾ ਰਹੇ ਹਨ।ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਦੱਸਿਆ ਕਿ 15 ਸਤੰਬਰ ਨੂੰ ਵੱਡਾ ਗੁਰਦੁਆਰਾ ਸਾਹਿਬ ਪਿੰਡ ਮੂਲੋਵਾਲ ਅਤੇ 16 ਸਤੰਬਰ ਨੂੰ ਗੁਰਦੁਆਰਾ ਸਾਹਿਬ ਪਿੰਡ ਭੁੱਲਰਹੇੜੀ ਵਿਖੇ ਅੰਗਹੀਣ ਸਰਟੀਫਿਕੇਟ ਬਣਾਓ ਕੈਂਪ ਲਗਾਏ ਜਾਣਗੇ, ਜਿਸ ਵਿੱਚ ਡਾਕਟਰਾਂ ਦੀ ਟੀਮ ਦਾ ਪੈਨਲ ਮੌਕੇ ਤੇ ਹੀ ਅੰਗਹੀਣ ਵਿਅਕਤੀਆਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾਣਗੇ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply