ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਹਾਊਸਿੰਗ ਆਫ ਅਰਬਨ ਅਫੇਅਰਜ਼ ਆਵਾਸ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਹ ਕੇਂਦਰੀ ਰਾਜ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ।ਇਸ ਸਮੇਂ ਵਿਜੇ ਸਾਂਪਲਾ, ਤਰੁਣ ਚੁੱਗ ਤੇ ਰਜਿੰਦਰ ਮੋਹਣ ਸਿੰਘ ਛੀਨਾ ਵੀ ਉਨ੍ਹਾਂ ਦੇ ਨਾਲ ਸਨ।ਉਨ੍ਹਾਂ ਨੇ ਪਰਿਕਰਮਾ ਦੇ ਛਬੀਲ ਵਿਖੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ।ਉਪਰੰਤ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਤੇ ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਕੇਵਲ ਸਿੰਘ ਅਤੇ ਮੈਨੇਜਰ ਸੁਲੱਖਣ ਸਿੰਘ ਵੱਲੋਂ ਹਰਦੀਪ ਸਿੰਘ ਪੁਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀ ਸਾਹਿਬ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰਦੀਪ ਸਿੰਘ ਪੁਰੀ ਨੇ ਗੱਲਲਬਾਤ ਕਰਦਿਆਂ ਕਿਹਾ ਕਿ ਉਹ ਹਰ ਸਾਲ ਇਥੇ ਨਤਮਸਤਕ ਹੋਣ ਆਉਂਦੇ ਹਨ ਅਤੇ ਅੱਜ ਉਹ ਕੇਂਦਰੀ ਮੰਤਰੀ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਹੀ ਉਹ ਇਹ ਮੁਕਾਮ ਹਾਸਲ ਕਰ ਸਕੇ ਹਨ ਅਤੇ ਇਥੇ ਆ ਕੇ ਉਨਾਂ ਨੂੰ ਮਾਨਸਿਕ ਸਕੂਨ ਪ੍ਰਾਪਤ ਹੁੰਦਾ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਮਾਣ-ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਅਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਵਧੀਕ ਮੈਨੇਜਰ ਸੁਖਰਾਜ ਸਿੰਘ, ਜਸਵਿੰਦਰ ਸਿੰਘ ਤੇ ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ, ਰਜੇਸ਼ ਹਨੀ ਅਤੇ ਕੇਵਲ ਕੁਮਾਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media