Tuesday, March 31, 2026

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਮੇਲਨ `ਚ ਭਾਗ ਲੈਣ ਵਾਲੀ ਪਹਿਲੀ ਸਿੱਖ ਬੀਬੀ ਬਣੀ ਨੌਰੀਨ ਕੌਰ ਸਿੰਘ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

PPN1409201725ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸਿੱਖ ਕੌਮ ਨੇ ਵਿਦੇਸ਼ੀ ਧਰਤੀ ’ਤੇ ਇੱਕ ਵਾਰੀ ਫਿਰ ਤੋਂ ਆਪਣੀ ਹੋਂਦ ਨੂੰ ਪੁਖਤਾ ਤਰੀਕੇ  ਨਾਲ ਦਰਜ ਕੀਤਾ ਹੈ। ਉਤਰੀ ਅਮਰੀਕਾ ਦੇ ਕੋੌਲੋਰੈਡੋ ਸੂਬੇ ਦੀ ਵਸਨੀਕ 23 ਸਾਲਾ ਨੌਰੀਨ ਕੌਰ ਸਿੰਘ ਨੂੰ ਉਤਰੀ ਅਮਰੀਕਾ ਵਲੋਂ ਨੁਮਾਇੰਦੇ ਦੇ ਤੌਰ ’ਤੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਾਮਜ਼ਦ ਕੀਤਾ ਗਿਆ ਸੀ।ਉਹ ਇਸ ਸੰਮੇਲਨ ਵਿੱਚ ਭਾਗ ਲੈਣ ਵਾਲੀ ਪਹਿਲੀ ਸਿੱਖ ਬੀਬੀ ਸੀ ਜਿਨ੍ਹਾਂ ਨੇ ਅਮਰੀਕਾ ਦੀ ਨੁਮਾਇੰਦਗੀ ਕੀਤੀ।ਬੀਬੀ ਨੌਰੀਨ ਕੌਰ ਸਿੰਘ ਨੇ ਵੱਖ-ਵੱਖ ਦੇਸ਼ਾਂ ਤੋਂ ਆਏ 50 ਨੁਮਾਇੰਦਿਆਂ ਦੇ ਨਾਲ ਯੂਨਾਈਟਡ ਨੇਸ਼ਨਜ਼ ਦੇ ਮੁੱਖ ਦਫਤਰ ਵਿਖੇ ਹੋਏ ਇਸ ਸੰਮੇਲਨ ਵਿਚ ਭਾਗ ਲਿਆ।ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ `ਤੇ ਬੀਬੀ ਨੌਰੀਨ ਕੌਰ ਸਿੰਘ ਨੂੰ ਸਕੱਤਰ ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਕੇਵਲ ਸਿੰਘ, ਮੀਤ ਸਕੱਤਰ ਸਕੱਤਰ ਸਿੰਘ, ਮੈਨੇਜਰ ਸੁਲੱਖਣ ਸਿੰਘ ਤੇ ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਸਮੇਂ ਗੱਲਬਾਤ ਕਰਦਿਆਂ ਬੀਬੀ ਨੌਰੀਨ ਕੌਰ ਸਿੰਘ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਮਨੁੱਖੀ ਅਧਿਕਾਰਾਂ ਦੀ ਜ਼ਰੂਰਤ ਅਤੇ ਇਸ ਦੇ ਵਿੱਦਿਅਕ ਪ੍ਰਚਾਰ ਪ੍ਰਸਾਰ ਨੂੰ ਹੋਰ ਪੁਖਤਾ ਕਰਨਾ, ਮੁੱਖ ਮੁੱਦੇ ਸਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਕੇ ਆਤਮਿਕ ਸਕੂਨ ਪ੍ਰਾਪਤ ਹੋਇਆ ਹੈ ਅਤੇ ਗੁਰੂ ਸਾਹਿਬ ਦੀ ਮਿਹਰ ਸਦਕਾ ਹੀ ਮੈਨੂੰ ਅੰਤਰਰਾਸ਼ਟਰੀ ਪੱਧਰ ’ਤੇ ਮਾਣ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਸਮੇਂ ਕੌਲੋਰੈਡੋ ਸਿੱਖਜ਼ ਨਾਮੀ ਸੰਸਥਾ ਲਈ ਪਾਲਿਸੀ ਡਾਇਰੈਕਟਰ ਦੇ ਅਹੁਦੇ ’ਤੇ ਕੰਮ ਕਰ ਰਹੇ ਹਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply