ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਿਲਾ ਬਾਲ ਸੁਰਖਿਆ ਅਫਸਰ ਨੂੰ ਹਦਾਇਤ ਕੀਤੀ ਹੈ
ਕਿ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਗਰਮੀ ਨਾਲ ਕੰਮ ਕੀਤਾ ਜਾਵੇ।ਅੱਜ ਇਸ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਭਿਖਿਆ ਅਤੇ ਬਾਲ ਮਜਦੂਰੀ ਨੂੰ ਖਤਮ ਕਰਨ ਲਈ ਬਣਾਈ ਗਈ ਟਾਸਕ ਫੋਰਸ ਵਲੋਂ ਅੰਮਿ੍ਰਤਸਰ ਸ਼ਹਿਰ ਦੇ ਨਾਲ ਬੱਸਾਂ ਅਤੇ ਰੇਲ ਗਡੀਆਂ ’ਚ ਭੀਖ ਮੰਗਦੇ ਬੱਚਿਆਂ ਨੂੰ ਵੀ ਰੋਕਣ ਲਈ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਜੋ ਕਿ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੈ ਅਤੇ ਵੱਡੀ ਗਿਣਤੀ ’ਚ ਇਥੇ ਹਰ ਰੋਜ਼ ਪੂਰੀਆਂ ਦੁਨੀਆਂ ਤੋਂ ਲੋਕ ਆਉਂਦੇ ਹਨ।ਅਜਿਹੇ ’ਚ ਭਿਖਾਰੀਆਂ ਵਲੋਂ ਭੀਖ ਮੰਗਣ ਦੇ ਨਾਮ ’ਤੇ ਲੋਕਾਂ ਨੂੰ ਬਹੁਤ ਤੰਗ ਕੀਤਾ ਜਾਂਦਾ ਹੈ ਜਿਸ ਨਾਲ ਜਿਥੇ ਲੋਕਾਂ ਨੂੰ ਤਕਲੀਫ ਹੁੰਦੀ ਹੈ ਉਥੇ ਦੇਸ਼ ਦੀ ਮਾਣ ਮਰਿਆਦਾ ਨੂੰ ਵੀ ਢਾਹ ਲੱਗਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦੇ ਨਾਲ ਹੀ ਬਾਲ ਮਜ਼ਦੂਰੀ ਕਰਦੇ ਬੱਚਿਆਂ ਦੀ ਪਛਾਣ ਕਰਕੇ ਉਨਾਂ ਨੂੰ ਇਸ ਬੁਰਾਈ ’ਚੋਂ ਕੱਢਿਆ ਜਾਵੇ।ਉਨਾਂ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜ਼ਿਲਾ ਪ੍ਰੋਗਰਾਮ ਅਫਸਰ ਜ਼ਿਲਾ ਸਿਖਿਆ ਅਫਸਰ, ਸਿਵਲ ਸਰਜਨ, ਅਸਿਸਟੈਂਟ ਲੇਬਰ ਕਮਿਸ਼ਨਰ, ਬਾਲ ਭਲਾਈ ਕਮੇਟੀ ਅਤੇ ਜ਼ਿਲਾ ਲੋਕ ਸੰਪਰਕ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਮਿਲ ਕੇ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਕੰਮ ਕਰਨ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲਾ ਪ੍ਰਸ਼ਾਸਨ ਵਲੋਂ ਬਾਲ ਮਜਦੂਰੀ ਅਤੇ ਬਾਲ ਭਿਖਿਆ ਦੀ ਬੁਰਾਈ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ’ਚ ਆਪਣਾ ਸਾਥ ਦੇਣ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media