Tuesday, March 31, 2026

ਮੇਜਰ ਜਨਰਲ ਐਸ.ਪੀ.ਐਸ ਗਰੇਵਾਲ ਵਲੋਂ ਅੰਮਿ੍ਤਸਰ ਦਾ ਦੌਰਾ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ)  – ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਦੇ ਚੇਅਰਮੈਨ ਮੇਜਰ ਜਨਰਲ ਐਸ.ਪੀ.ਐਸ ਗਰੇਵਾਲ PPN1509201705ਨੇ ਅੰਮਿ੍ਤਸਰ ਦਾ ਦੌਰਾ ਕੀਤਾ।ਆਪਣੇ ਦੌਰੇ ਦੌਰਾਨ ਉਨਾਂ ਨੇ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਵਲੋਂ ਵੱਖ-ਵੱਖ ਸਕਿਊਰਟੀ ਤੇ ਹੋਰ ਡਿਊਟੀਆਂ ਲਈ ਚੁਣੇ ਗਏ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਉਨਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।ਉਨਾਂ ਕਿਹਾ ਕਿ ਜੇਕਰ ਕਿਸੇ ਵੀ ਸਾਬਕਾ ਸੈਨਿਕ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੀ ਸਮੱਸਿਆ ਦੇ ਹੱਲ ਲਈ ਜਿਲਾ ਸੈਨਿਕ ਭਲਾਈ ਦਫਤਰ ਵਿਖੇ ਸੰਪਰਕ ਕਰ ਸਕਦਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਮਿੱਤੀਬੱਧ ਨੇਪਰੇ ਚੜਾਉਣ ਲਈ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਦੇ ਸਾਬਕਾ ਸੈਨਿਕ ਅਹਿਮ ਭੂਮਿਕਾ ਨਿਭਾਉਣਗੇ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply