Wednesday, April 1, 2026

ਖ਼ਾਲਸਾ ਪੰਥ ਤੋਂ ਮਾਫ਼ੀ ਮੰਗੇ ਨਈਅਰ ਤੇ ਸ਼੍ਰੋਮਣੀ ਕਮੇਟੀ ਸਨਮਾਨ ਵਾਪਸ ਲਵੇ – ਸਿਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ

PPN1509201715
ਸੰਦੌੜ, 15 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿਛਲੇ ਦਿਨੀਂ ਕੁਲਦੀਪ ਨਈਅਰ ਨੇ ਆਪਣੇ ਇੱੱਕ ਲੇਖ `ਚ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸ੍ਰੀ ਮਾਨ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਤੁਲਨਾ ਬਲਾਤਕਾਰੀ ਅਸਾਧ ਗੁਰਮੀਤ ਰਾਮ ਰਹੀਮ ਸਿਰਸੇ ਵਾਲੇ ਨਾਲ ਕੀਤੀ, ਜਿਸ ਨਾਲ ਦੇਸ਼-ਵਿਦੇਸ਼ ਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਸੰਗਤਾਂ ਨੂੰ ਭਾਰੀ ਠੇਸ ਪੁੱਜੀ ਹੈ। ਸਿੱਖ ਕੌਮ ਸੰਤ ਭਿੰਡਰਾਂਵਾਲਿਆਂ ਦੇ ਵਿਰੁੱਧ ਨਾ ਤਾਂ ਕੋਈ ਗੱਲ ਬਰਦਾਸ਼ਤ ਕਰੇਗੀ ਤੇ ਨਾ ਹੀ ਸਹਿਣ ਕਰੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਜਥੇਦਾਰ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਜਾਰੀ ਇਕ ਪ੍ਰੈਸ ਨੋਟ `ਚ ਕੀਤਾ ਉਨਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀਹਵੀਂ ਸਦੀ ਦਾ ਮਹਾਨ ਸਿੱਖ ਜਰਨੈਲ ਐਲਾਨਿਆ ਗਿਆ ਹੈ ਤੇ ਸੰਤ ਭਿੰਡਰਾਂਵਾਲੇ ਕੌਮ ਦੀ ਸ਼ਾਨ ਤੇ ਧਾਰਮਿਕ ਆਗੂ ਸਨ, ਜਿਨਾਂ ਨੇ ਗੁਰਮਤਿ ਦਾ ਦਿ੍ਰੜਤਾ ਸਹਿਤ ਪ੍ਰਚਾਰ ਤੇ ਪਸਾਰ ਕੀਤਾ ਤੇ ਲੱਖਾਂ ਪ੍ਰਾਣੀਆਂ ਨੂੰ ਅੰਮਿ੍ਰਤ ਛਕਾ ਕੇ ਗੁਰੂ ਵਾਲੇ ਬਣਾਇਆ।ਉਨਾਂ ਕਿਹਾ ਕਿ ਸਿੱਖ ਕੌਮ ਦੇ ਜਾਂਬਾਜ਼ ਜਰਨੈਲ ਖਿਲਾਫ਼ ਬਦਜ਼ੁਬਾਨੀ ਤੇ ਕਾਲੀਆਂ ਲਿਖਤਾਂ ਲਿਖਣ ਵਾਲੇ ਜੇਕਰ ਬਾਜ਼ ਨਾ ਆਏ ਤਾਂ ਫਿਰ ਸਿੱਖ ਰਵਾਇਤਾਂ ਅਨੁਸਾਰ ਹੀ ਜਵਾਬ ਦਿੱਤਾ ਜਾਵੇਗਾ, ਇਸ ਲਈ ਖ਼ਾਲਸਾ ਪੰਥ ਤੋਂ ਤੁਰੰਤ ਕੁਲਦੀਪ ਨਈਅਰ ਮਾਫ਼ੀ ਮੰਗ ਲਵੇ ਤੇ ਅੱਗੇ ਤੋਂ ਅਜਿਹੀਆਂ ਲਿਖਤਾਂ ਤੋਂ ਤੌਬਾ ਕਰ ਲਵੇ। ਉਨਾਂ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਉਹ ਨਈਅਰ ਨੂੰ ਦਿੱਤਾ ਸਨਮਾਨ ਵਾਪਸ ਲਵੇ ।ਇਸ ਮੌਕੇ ਗਿਆਨੀ ਸਿਮਰਨਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਗੁਰੀ, ਭਾਈ ਹਰਪ੍ਰੀਤ ਸਿੰਘ ਖ਼ਾਲਿਸਤਾਨੀ, ਭਾਈ ਪੰਜਾਬ ਸਿੰਘ, ਭਾਈ ਮਲਕੀਤ ਸਿੰਘ ਆਦਿ ਹਾਜਰ ਸਨ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply