ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂਗ੍ਰਾਮ ਦੇ ਰੇਯਾਨ ਇੰਟਰਨੈਸ਼ਨਲ ਸਕੂਲ ’ਚ ਬੀਤੇ ਦਿਨੀਂ ਕਥਿਤ ਤੌਰ ’ਤੇ ਯੋਨ ਸ਼ੋਸ਼ਣ ਤੋਂ ਬਾਅਦ ਸਕੂਲ ’ਚ ਕਤਲ ਕੀਤੇ ਗਏ ਮਾਸੂਮ ਵਿਦਿਆਰਥੀ ਪ੍ਰਦੁੰਮਨ ਦੀ ਮੌਤ ਦੇ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ’ਚ ਆ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਉ_ਚਪੱਧਰੀ ਬੈਠਕ ਨੂੰ ਸੰਬੋਧਿਤ ਕੀਤਾ।
ਇਸ ਬੈਠਕ ’ਚ ਸਕੂਲ ਸਿੱਖਿਆ ਕਮੇਟੀ ਦੇ ਚੇਅਰਮੈਨ ਤੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰ ਵਿਕਰਮ ਸਿੰਘ ਰੋਹਿਣੀ, ਸਾਰੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਸੀਨੀਅਰ ਅਧਿਕਾਰੀ ਮੌਜੂਦ ਸਨ। ਜੀ.ਕੇ. ਨੇ ਪ੍ਰਿੰਸੀਪਲਾਂ ਨੂੰ ਬੱਚਿਆਂ ਦੀ ਸੁਰੱਖਿਆ ’ਚ ਕੋਈ ਕੋਤਾਹੀ ਬਰਦਾਸ਼ਤ ਨਾ ਕਰਨ ਦੀ ਚੇਤਾਵਨੀ ਦਿੰਦੇ ਹੋਏ ਸਕੂਲ ਦੇ ਸੁਰੱਖਿਆ ਤੰਤਰ ’ਚ ਮੌਜੂਦ ਖਾਮੀਆਂ ਨੂੰ ਤੁਰੰਤ ਠੀਕ ਕਰਨ ਦੀ ਹਿਦਾਇਤ ਦਿੱਤੀ।ਸਕੂਲ ਸੁਰੱਖਿਆ ਲਈ ਜਰੂਰੀ ਸੀ.ਸੀ.ਟੀ.ਵੀ ਦੀ ਵਿਵਸਥਾ, ਸਕੂਲ ਕਰਮਚਾਰੀਆਂ ਦੇ ਵਿਵਹਾਰ ਦੀ ਪੁਲਿਸ ਤਫ਼ਤੀਸ਼ ਅਤੇ ਸ਼ੱਕੀ ਅਨਸਰਾਂ ਨੂੰ ਸਕੂਲ ’ਚ ਨਾ ਆਉਣ ਦੇਣ ਜਿਹੇ ਸਖ਼ਤ ਆਦੇਸ਼ ਦਿੰਦੇ ਹੋਏ ਜੀ.ਕੇ ਨੇ ਸਾਫ਼ ਕਿਹਾ ਕਿ ਮਾਤਾ-ਪਿਤਾ ਵੱਲੋਂ ਜਦੋਂ ਬੱਚਿਆਂ ਨੂੰ ਸਕੂਲ ਬਸ ਜਾਂ ਵੈਨ ’ਚ ਸਕੂਲ ਵੱਲ ਰਵਾਨਾ ਕੀਤਾ ਜਾਂਦਾ ਹੈ ਤਾਂ ਵਾਪਿਸ ਬੱਚਿਆਂ ਦੇ ਘਰਾਂ ਤਕ ਸੁਰੱਖਿਅਤ ਪਹੰੁਚਣ ਤਕ ਸਾਡੀ ਜਿੰਮੇਵਾਰੀ ਬਣਦੀ ਹੈ।ਇਸ ਲਈ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਚੂਕ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media