ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਮਨੁੱਖਤਾ ਦੀ ਸੇਵਾ ਕਰਨ ਦੇ ਉਦੇਸ਼ ਨਾਲ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਅਤੇ ਖਾਲਸਾ ਕਾਲਜ ਆਫ਼ ਮੈਨੇਜ਼ਮੇਂਟ ਐਂਡ ਟੈਕਨੋਲੋਜੀ, ਰਣਜੀਤ ਐਵੇਨਿਊ ਵਿਖੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾਂ-ਨਿਰਦੇਸ਼ਾਂ ’ਤੇ ਗੁਰੂ ਨਾਨਕ ਦੇਵ ਹਸਪਤਾਲ ਦੁਆਰਾ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਜਿਸ ’ਚ 88 ਤੋਂ ਵਧੇਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਇੰਜ਼: ਜਸਜੀਤ ਸਿੰਘ, ਅਸਿਸਟੈਂਟ ਪ੍ਰੋਫ਼ੈਸਰ ਮਕੈਨੀਕਲ ਇੰਜੀਨੀਅਰਿੰਗ ਅਤੇ ਹਰਮੀਤ ਸਿੰਘ, ਲੈਬ ਟੈਕਨੀਸ਼ੀਅਨ ਨੇ ਖੂਨ ਦਾਨ ਕੀਤਾ।
ਕਾਲਜ ਡਾਇਰੈਕਟਰ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਖ਼ੂਨਦਾਨ ਕੈਂਪ ਇਸ ਸ਼ਾਨਦਾਰ ਤਰੀਕੇ ਨਾਲ ਸਮਾਜ ਪ੍ਰਤੀ ਯੋਗਦਾਨ ਪਾਉਣ ਲਈ ਬਹੁਤ ਸੰਤੁਸ਼ਟੀ ਪ੍ਰਦਾਨ ਕਰਦਾ ਹੈ।ਉਨ੍ਹਾਂ ਨੇ ਇਸ ਕੋਸ਼ਿਸ਼ ਲਈ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਐਮਰਜੈਂਸੀ ਦੇ ਸਮੇਂ ’ਚ ਸੁਰੱਖਿਅਤ ਖੂਨ ਦੀ ਲੋੜ ਲਈ ਜਾਗਰੂਕਤਾ ਪੈਦਾ ਕਰਨਾ ਸੀ।ਖੁਨ ਦਾਨੀਆਂ ਨੂੰ ਰਿਫਰੈਸ਼ਮੈਂਟ ਅਤੇ ਕਦਰਦਾਨੀ ਦਾ ਪ੍ਰਮਾਣ ਪੱਤਰ ਵੀ ਦਿੱਤਾ ਗਿਆ ਸੀ।
ਡਾ. ਗੁਰਸ਼ਰਨ ਸਿੰਘ ਡੀਨ ਖੇਤੀਬਾੜੀ ਵਿਗਿਆਨ, ਡਾ. ਮੰਜੂ ਬਾਲਾ ਡੀਨ ਵਿਦਿਆਰਥੀ ਭਲਾਈ, ਡਾ. ਗੁਰਦਿਆਲ ਸਿੰਘ ਪ੍ਰਿੰਸੀਪਲ ਕੇ.ਸੀ.ਐਮ.ਟੀ, ਡਾ. ਹਰਕਰਨ ਸਿੰਘ, ਸਾਹਿਲ ਵਰਮਾ, ਇੰਜ਼: ਜਸਪ੍ਰੀਤ ਸਿੰਘ, ਪ੍ਰੋ. ਆਰ. ਐਸ. ਮਾਹਲ, ਇੰਜ਼: ਗੁਰਚਰਨ ਸਿੰਘ, ਇੰਜ਼: ਵਿਨੋਦ ਮਹਾਜਨ ਆਦਿ ਹਾਜ਼ਰ ਸਨ। ਇਸ ਮੌਕੇ ਡਾ. ਨੀਰਜ ਸ਼ਰਮਾ ਗੁਰੂ ਨਾਨਕ ਦੇਵ ਹਸਪਤਾਲ ਅਤੇ ਸ੍ਰੀ ਰਵੀ ਮਹਾਜਨ ਪੀ.ਆਰ.ਓ,ਜੀ. ਐਨ. ਡੀ.ਐਚ ਨੇ ਵਲੰਟੀਅਰਾਂ ਦਾ ਖੂਨਦਾਨ ਕਰਨ ਲਈ ਧੰਨਵਾਦ ਕੀਤਾ
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media