Tuesday, November 24, 2026

ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

PPN1609201705ਧੂਰੀ, 16 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮਾਡਰਨ ਸੈਕੁਲਰ ਪਬਲਿਕ ਸਕੂਲ ਵਿਖੇ ਟ੍ਰੈਫਿਕ ਇੰਚਾਰਜ ਧੂਰੀ ਪਵਨ ਸ਼ਰਮਾ ਵੱਲੋਂ ਸਕੂਲੀ ਵਿਦਿਆਰਥੀਆਂ, ਅਧਿਆਪਕਾਂ, ਡਰਾਇਵਰਾਂ ਅਤੇ ਕੰਡਕਟਰਾਂ ਨੂੰ ਟ੍ਰੈਫਿਕ ਚਿੰਨਾਂ੍ਹ ਅਤੇ ਟ੍ਰੈਫਿਕ ਨਿਯਮਾਂ ਤੋਂ ਜਾਣੂੰ ਕਰਵਾਇਆ ਗਿਆ।ਇਸ ਦੇ ਨਾਲ ਹੀ ਸਕੂਲ ਦੇ ਟਰਾਂਸਪੋਰਟ ਦਫਤਰ ਅਤੇ ਲਾਇਬਰੇਰੀ ਵਿੱਚ ਟ੍ਰੈਫਿਕ ਚਿੰਨਾਂ੍ਹ ਦੇ ਬੋਰਡ ਵੀ ਲਗਵਾਏ ਗਏ।ਪਵਨ ਸ਼ਰਮਾ ਨੇ ਦੱਸਿਆ ਕਿ ਧੂਰੀ ਵਿਖੇ ਹੋਰ ਜਨਤਕ ਥਾਂਵਾਂ `ਤੇ ਵੀ ਟ੍ਰੈਫਿਕ ਚਿੰਨਾਂ੍ਹ ਦੇ ਬੋਰਡ ਲਗਾਏ ਜਾਣਗੇ।ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਗੁਰਵਿੰਦਰ ਕੌਰ, ਟਰਾਂਸਪੋਰਟ ਇੰਚਾਰਜ਼ ਹਰਦਿਆਲ ਸਿੰਘ, ਐਚ.ਸੀ ਕੇਵਲ ਸਿੰਘ, ਐਚ.ਸੀ ਮਿੱਠੂ ਸਿੰਘ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply