ਅੰਮ੍ਰਿਤਸਰ , 16 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਦੀ ਅਗਵਾਈ ਵਿੱਚ ਸਮੂਹ ਅਧਿਆਪਕਾਂ ਅਤੇ ਸਟਾਫ ਮੈਂਬਰਜ਼ ਲਈ ਟਰੈਫਿਕ ਨਿਯਮਾ ਪ੍ਰਤੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਵਿਚ ਸੁਰਿੰਦਰਪਾਲ ਸਿੰਘ ਟਰੈਫਿਕ ਮਾਰਸ਼ਲ ਨੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋ ਕੇ ਅੰਕੜਿਆਂ ਸਹਿਤ ਸੜਕ ਦੁਰਘਟਨਾਵਾਂ ਤੇ ਚਾਨਣਾ ਪਾਇਆ ਅਤੇ ਸੜਕ ਤੇ ਵਾਹਨ ਚਲਾਉਂਦੇ ਸਮੇਂ ਵਰਤਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ।ਉਨ੍ਹਾਂ ਆਪਣ ਭਾਸ਼ਨ ਰਾਹੀਂ ਦੱਸਿਆ ਕਿ ਦੁਰਘਟਨਾਵਾਂ ਜਿਆਦਾਤਾਰ ਵੱਧ ਸਪੀਡ ਨਾਲ ਹੁੰਦੀਆਂ ਹਨ।ਗੱਡੀ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਵੀ ਇੱਕ ਮੁੱਖ ਕਾਰਨ ਹੈ।
ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ ਨੇ ਇੰਨ੍ਹਾ ਵੱਲੋਂ ਟ੍ਰੈਫਿਕ ਨਿਯਮਾਂ ਸੰਬੰਧੀ ਦਿੱਤੀ ਬਹੁਮੁੱਲੀ ਜਾਣਕਾਰੀ ਲਈ ਧੰਨਵਾਦ ਕੀਤਾ ਅਤੇ ਸਮੂਹ ਮੈਬਰਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ।ਮੁੱਖ ਬੁਲਾਰੇ ਸੁਰਿੰਦਰਪਾਲ ਸਿੰਘ ਨੂੰ ਸਕੂਲ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸੈਮੀਨਾਰ ਦੌਰਾਨ ਸਕੂਲ ਦੇ ਵਾਈਸ ਪਿ੍ਰੰਸੀਪਲ ਸ਼੍ਰੀਮਤੀ ਰੇਣੂ ਆਹੂਜਾ, ਮੁੱਖ ਅਧਿਆਪਕਾ ਸ਼੍ਰੀਮਤੀ ਕਲਵਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਰਵਿੰਦਰ ਕੌਰ ਨਰੂਲਾ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ ਸਪਰਾ, ਸ਼ੀ੍ਰਮਤੀ ਅੰਮ੍ਰਿਤਪਾਲ ਕੌਰ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media