ਅੰਮਿ੍ਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਏਅਰ
ਮਾਰਸ਼ਲ ਅਰਜਨ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।ਉਨਾਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਰਜਨ ਸਿੰਘ ਨੇ ਆਪਣੀ ਲਿਆਕਤ ਨਾਲ ਸਿੱਖ ਕੌਮ ਦੇ ਮਾਣ ਵਿੱਚ ਵਾਧਾ ਕੀਤਾ ਹੈ।ਉਨਾਂ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਨੇ 1965 ਦੀ ਜੰਗ ਵਿੱਚ ਭਾਰਤੀ ਹਵਾਈ ਸੈਨਾ ਦੀ ਅਗਵਾਈ ਕਰ ਕੇ ਦੇਸ਼ ਦੀ ਰੱਖਿਆ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ।ਨੌਜਵਾਨ ਪੀੜੀ ਕੌਮ ਦੇ ਇਸ ਮਹਾਨ ਸਪੂਤ ਅਤੇ ਭਾਰਤੀ ਹਵਾਈ ਫੌਜ ਦੀ ਸ਼ਾਨ ਦੀ ਜੀਵਨ ਅਤੇ ਕਾਰਨਾਮਿਆਂ ਤੋਂ ਹਮੇਸ਼ਾਂ ਸੇਧ ਲੈਂਦੀ ਰਹੇਗੀ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media