Monday, October 12, 2026

ਸਿਲਾਈ ਸੈਂਟਰ `ਚ ਸਿਖਲਾਈ ਪ੍ਰਾਪਤ ਕਰ ਰਹੀਆਂ 35 ਲੜਕੀਆਂ ਸੈਮਸਨ ਮਸੀਹ

PPN1809201715ਅੰਮਿ੍ਤਸਰ, 18 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ)- ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਸੰਤ ਬਾਬਾ ਕੁੰਦਨ ਸਿੰਘ ਯੂਥ ਕਲੱਬ ਪਿੰਡ ਰੂਪੋਵਾਲੀ ਖੁਰਦ ਬਲਾਕ ਮਜੀਠਾ ਦੇ ਸਹਿਯੋਗ ਨਾਲ ਸਿਲਾਈ ਚਲਾਏ ਜਾ ਰਹੇ ਸੈਂਟਰ ਵਿੱਚ ਲਗਭਗ 35 ਲੜਕੀਆਂ ਸਿਖਲਾਈ ਪ੍ਰਾਪਤ ਕਰ ਰਹੀਆਂ ਹਨ। ਇਸ ਸਿਲਾਈ ਸੈਂਟਰ ਵਿਚ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਹਮੇਸ਼ਾਂ ਹੀ ਨੌਜਵਾਨਾਂ ਦੀ ਮਦਦ ਕਰਨ ਵਿੱਚ ਮੋਹਰੀ ਰਿਹਾ ਹੈ।ਉਨਾਂ ਨੇ ਕਿਹਾ ਕਿ ਅੱਜ ਸਮੇਂ ਦੀ ਮੰਗ ਹੈ ਕਿ ਲੜਕੀਆਂ ਹੱਥੀਂ ਕਮਾਉਣ ਦਾ ਹੁਨਰ ਪ੍ਰਾਪਤ ਕਰਕੇ ਰੁਜ਼ਗਾਰ ਪ੍ਰਾਪਤ ਕਰਣ।ਖੁਸ਼ੀ ਦੀ ਗੱਲ ਹੈ ਕਿ ਇਹ ਲੜਕੀਆਂ ਸਿਲਾਈ ਕਢਾਈ ਦਾ ਕੰਮ ਸਿੱਖ ਕੇ ਇਹ  ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾ ਸਕਦੀਆਂ ਹਨ।ਇਸ ਮੌਕੇ ਲੜਕੀਆਂ ਨੂੰ ਸਿਖਲਾਈ ਪ੍ਰਦਾਨ ਕਰ ਰਹੇ ਮੈਡਮ ਸ਼੍ਰੀਮਤੀ ਕੰਚਨ ਸ਼ਰਮਾ, ਸਰਪੰਚ ਸਵਿੰਦਰ ਸਿੰਘ, ਦੁਰਗਾ ਦਾਸ, ਮੈਡਮ ਸੰਦੀਪ ਕੌਰ, ਰੋਬਿਨਜੀਤ ਸਿੰਘ ਆਦਿ ਨੇ ਆਪਣਾ ਸਹਿਯੋਗ ਦਿੱਤਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply