Thursday, October 8, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਨੈਤਿਕ ਸਿੱਖਿਆ ਇਮਤਿਹਾਨ-2017’ ਕਰਵਾਇਆ

PPN1809201721ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਮਨੁੱਖ ਦੇ ਜੀਵਨ ’ਚ ਧਰਮ ਅਤੇ ਨੈਤਿਕਤਾ ਦਾ ਅਹਿਮ ਸਥਾਨ ਹੈ ਜਿਸ ਨੂੰ ਦ੍ਰਿੜ ਕਰਨ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਜਾਂਦਾ ਹੈ।ਇਸੇ ਲੜੀ ਨੂੰ ਅੱਗੇ ਤੋਰਦਿਆਂ ਹਰ ਸਾਲ ਦੀ ਤਰ੍ਹਾਂ ਕਾਲਜ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ‘ਨੈਤਿਕ ਸਿੱਖਿਆ ਇਮਤਿਹਾਨ-2017’ ਕਰਵਾਇਆ ਗਿਆ।ਜਿਸ ’ਚ ਕਾਲਜ ਦੇ +1 ਅਤੇ +2 ਦੇ 60 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ।
ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਰ ਸਾਲ ਸਟੱਡੀ ਸਰਕਲ ਦੁਆਰਾ ਲਏ ਜਾਂਦੇ ਇਸ ਇਮਤਿਹਾਨ ਦਾ ਮੁੱਖ ਉੇਦੇਸ਼ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ, ਇਤਿਹਾਸ, ਕਦਰਾਂ ਕੀਮਤਾਂ ਅਤੇ ਵਿਰਸੇ ਨਾਲ ਜੋੜ ਕੇ ਨੈਤਿਕ ਗੁਣਾਂ ਦਾ ਸੰਚਾਰ ਕਰਨਾ ਹੈ।ਉਨ੍ਹਾਂ ਪ੍ਰੀਖਿਆ ’ਚ ਬੈਠਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਜੇਕਰ ਉਨ੍ਹਾਂ ’ਚ ਧਰਮ ਅਤੇ ਨੈਤਿਕਤਾ ਵਰਗੇ ਗੁਣ ਪੈਦਾ ਕੀਤੇ ਜਾਣ ਤਾਂ ਹੀ ਸੁਚੱਜੇ ਸਮਾਜ ਦੀ ਉਸਾਰੀ ਹੋ ਸਕੇਗੀ।
ਇਸ ਮੌਕੇ ਸਟੱਡੀ ਸਰਕਲ ਵੱਲੋਂ ਯੂਨਿਟ ਸਕੱਤਰ ਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਨੇ ਪ੍ਰੀਖਿਆ ਦੇ ਸੁਪਰਡੈਂਟ ਅਤੇ ਨਿਗਰਾਨ ਦੀ ਭੂਮਿਕਾ ਨਿਭਾਈ।ਪ੍ਰਿੰ: ਡਾ. ਐਚ.ਬੀ ਸਿੰਘ ਨੇ ਕਾਲਜ ਦੀ ਧਾਰਮਿਕ ਕਮੇਟੀ ਦੇ ਮੈਂਬਰ ਪ੍ਰੋ. ਜਗਦੀਪ ਕੌਰ ਅਤੇ ਪ੍ਰੋ. ਰਣਜੀਤ ਸਿੰਘ ਦੀ ਨੈਤਿਕ ਸਿੱਖਿਆ ਇਮਤਿਹਾਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਉਪਰਾਲੇ ਲਈ ਸ਼ਲਾਘਾ ਕੀਤੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply