25 ਸਤੰਬਰ ਨੂੰ ਬਹੁਮੰਤਵੀ ਸਟੇਡੀਅਮ ਵਿਖੇ ਹੋਵੇਗਾ ਸੱਭਿਆਚਾਰਕ ਪ੍ਰੋਗਰਾਮ
ਫਾਜ਼ਿਲਕਾ, 19 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ-ਪਾਕਿ ਸੀਮਾ ਨੇੜੇ ਰਾਜਸਥਾਨ ਦੀ ਹਿੰਦੁਮਲ ਕੋਟ ਚੌਕੀ ਤੋਂ ਜ਼ਿਲੇ ਅੰਦਰ ਕੈਮਲ ਸਫਾਰੀ
ਯਾਤਰਾ 23 ਸਤੰਬਰ ਨੂੰ ਦਾਖਲ ਹੋਵੇਗੀ।ਇਸ ਯਾਤਰਾ ਦਾ ਜ਼ਿਲੇ ਵਿੱਚ ਪ੍ਰਵੇਸ਼ ਹੋਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ ਵੱਲੋਂ ਯਾਤਰਾ ਦੇ ਅਗਾਉ ਪ੍ਰਬੰਧਾਂ ਸਬੰਧੀ ਵੱਖ-ਵੱੱ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਉਂਦੇ ਹੋਏ ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਆਪਣੀ ਡਿਉਟੀ ਪੂਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜਾਓ ਦਾ ਨਾਅਰੇ ਨੂੰ ਮੁੱਖ ਰੱਖ ਕੇ ਸੁਵਤੰਤਰਤਾ ਦਿਵਸ ਮੌਕੇ ਗੁਜਰਾਤ ਤੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਵਿੱਚ 28 ਊਠਾਂ ’ਤੇ ਸਵਾਰ ਭਾਰਤੀ ਵਾਯੂ ਸੇਨਾ ਤੇ ਸੀਮਾ ਸੁਰੱਖਿਆ ਬਲ ਦੀਆਂ ਜਾਂਬਾਂਜ ਬਹਾਦਰ ਮਹਿਲਾਵਾਂ ਇਸ ਕੈਮਲ ਸਫਾਰੀ ਯਾਤਰਾ ਰਾਹੀਂ ਗੁਜਰਾਤ ਤੇ ਰਾਜਸਥਾਨ ਦੇ ਸਰਹੱਦੀ ਖੇਤਰਾਂ ਤੋਂ ਹੁੰਦੇ ਹੋਏ ਰਾਜਸਥਾਨ ਦੇ ਹਿੰਦੁਮਲ ਕੋਟ ਚੌਂਕੀ ਤੋਂ ਪੰਜਾਬ ਵਿੱਚ ਪ੍ਰਵੇਸ਼ ਹੋਣਗੀਆਂ। ਉਨਾਂ ਦੱਸਿਆ ਕਿ ਇਸ ਦੌਰਾਨ ਸਰਹੱਦੀ ਪਿੰਡ ਬਕੈਨ ਵਾਲਾ ਵਿਖੇ ਪਿੰਡ ਵਾਸੀਆਂ ਵੱਲੋਂ ਯਾਤਰਾ ਦੇ ਸਵਾਗਤ ’ਚ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ।ਇਸ ਦੌਰਾਨ ਸੁਰੱਖਿਆ ਬਲ ਦੇ ਵਿਸ਼ੇਸ਼ ਬੈਂਡ ਦੀ ਧੁਨਾਂ ’ਤੇ ਉਠਾਂ ਵੱਲੋਂ ਆਪਣੇ ਕਰਤਬ ਦਿਖਾਏ ਜਾਣਗੇ। ਉਨਾਂ ਦੱਸਿਆ ਕਿ 25 ਸਤੰਬਰ ਨੂੰ ਇਹ ਯਾਤਰਾ ਸਰਹੱਦੀ ਪਿੰਡਾਂ ਤੋਂ ਹੁੰਦੀ ਹੋਈ ਫਾਜ਼ਿਲਕਾ ਦੇ ਬਹੁਮੰਤਵੀ ਸਟੇਡੀਅਮ ਵਿਖੇ ਪਹੁੰਚੇਗੀ।ਇਸ ਮੌਕੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਯਾਤਰਾ ਦੇ ਪ੍ਰਬੰਧਾਂ ਲਈ ਜ਼ੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਤੇ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ।ਉਨਾਂ ਦੱਸਿਆ ਕਿ ਅਗਾਊਂ ਪ੍ਰਬੰਧਾਂ ਨੂੰ ਲੈ ਕੇ ਅਗਲੀ ਰੀਵਿਊ ਮੀਟਿੰਗ 22 ਸਤੰਬਰ 2017 ਨੂੰ ਕੀਤੀ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਅਰੁਨ ਜਿੰਦਲ ਤੋਂ ਇਲਾਵਾ ਬੀ.ਐਸ.ਐਫ, ਪੰਜਾਬ ਪੁਲਿਸ ਅਤੇ ਸਿਖਿਆ ਵਿਭਾਗ ਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media