Friday, October 2, 2026

ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਅਥਲੈਟਿਕਸ ਮੁਕਾਬਲਿਆਂ `ਚ ਸ਼ਾਨਦਾਰ ਪ੍ਰਦਰਸ਼ਨ

PPN1909201709ਸੰਦੌੜ, 19 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਜੌਨ ਭੋਗੀਵਾਲ ਵਿਖੇ ਅਥਲੈਟਿਕਸ ਮੁਕਾਬਲਿਆਂ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਈਵੈਂਟ ਵਿਚ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਗੁਰਿੰਦਰ ਸਿੰਘ ਪੁੱਤਰ ਕਮਲਜੀਤ ਸਿੰਘ ਪਿੰਡ ਅਮਾਮ ਗੜ ਨੇ ਡਿਸਕਸ ਥ੍ਰੋ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ, ਜਸਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਪਿੰਡ ਅਲੀਪੁਰ ਨੇ 200 ਮੀਟਰ ਦੋੜ ਵਿਚ ਤੀਜਾ, ਸੁਖਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਪਿੰਡ ਸਿੰਕਦਰਪੁਰਾ ਨੇ ਜੈਵਲਨ ਥ੍ਰੋ ਵਿਚੋਂ ਚੌਥਾ ਸਥਾਨ, ਆਕਾਸ਼ਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਧਨੋਂ ਨੇ 1500 ਮੀਟਰ ਦੋੜ ਵਿਚ ਚੌਥਾ ਸਥਾਨ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਸਕੂਲ ਪਹੰੁਚਣ ਤੇ ਸਕੂਲ ਦੇ ਚੇਅਰਮੈਨ ਸ: ਨਰਿੰਦਰ ਸਿੰਘ ਮਾਨ ਨੇ ਇਹਨਾਂ ਦੀ ਪ੍ਰਾਪਤੀ ਤੇ ਵਧਾਈ ਦਿੱਤੀ।ਇਸ ਸਮੇਂ ਪ੍ਰਿੰਸੀਪਲ ਮੈਡਮ ਰਮਨਦੀਪ ਕੋਰ, ਜਸਵੀਰ ਸਿੰਘ, ਮਨਦੀਪ ਸ਼ਰਮਾ, ਡੀ.ਪੀ.ਈ ਗੁਰਪ੍ਰੀਤ ਸਿੰਘ ਤੇ ਬਲਕਾਰ ਸਿੰਘ ਹਾਜ਼ਰ ਸੀ।

Check Also

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ, ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀ.ਐਫ.ਡੀ.ਏ ਮੈਡਮ ਕਮਲਪ੍ਰੀਤ ਕੌਰ …

Leave a Reply