Friday, October 2, 2026

ਵਿਦਿਆ ਸਾਗਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

PPN1909201712ਧੂਰੀ, 19 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਵਿਦਿਆ ਸਾਗਰ ਕਾਲਜ ਫਾਰ ਗਰਲਜ਼ ਦਾ ਬੀ.ਕਾਮ (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ।ਜਿਸ ਵਿੱਚ ਅਮਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਨੇ 84.4% (422/500) ਅੰਕਾਂ ਨਾਲ ਪਹਿਲਾ ਸਥਾਨ, ਰਮਨਦੀਪ ਸ਼ਰਮਾ ਪੁੱਤਰੀ ਧਰਮਵੀਰ ਕੁਮਾਰ ਨੇ 83.2% (416/550) ਅੰਕਾਂ ਨਾਲ ਦੂਜਾ ਸਥਾਨ ਅਤੇ ਯਾਸ਼ਿਕਾ ਪੁੱਤਰੀ ਤਰਸੇਮ ਬਾਂਸਲ ਨੇ 82.6% (413/500) ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਲਜ ਦੇ ਚੇਅਰਮੈਨ ਹਰਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਮੁਬਾਰਕਬਾਦ ਦਿੱਤੀ ਅਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਪ੍ਰਿੰਸੀਪਲ ਡਾ: ਕਮਲਜੀਤ ਸਿੰਘ ਟਿੱਬਾ ਨੇ ਦੱਸਿਆ ਕਿ ਕਾਲਜ ਦੀਆਂ ਸਾਰੀਆਂ ਹੀ ਕਲਾਸਾਂ ਦੇ ਨਤੀਜੇ ਵਧੀਆ ਆ ਰਹੇ ਹਨ ਅਤੇ ਦਾਖਲਿਆਂ ਵਿੱਚ ਲਗਾਤਾਰ ਵਾਧਾ ਹੋਇਆ ਹੈ ਅਤੇ ਵਧੀਆ ਨਤੀਜੇ ਵਿਦਿਆਰਥੀਆਂ ਤੇ ਸਟਾਫ ਦੀ ਸਖਤ ਮਿਹਨਤ ਨਾਲ ਹੀ ਪ੍ਰਾਪਤ ਹੁੰਦੇ ਹਨ।ਇਸ ਮੌਕੇ ਵਾਈਸ ਪ੍ਰਿੰਸੀਪਲ ਮਨਪ੍ਰੀਤ ਗੌੜ, ਪ੍ਰੋ: ਰਾਜਵੰਤ ਕੌਰ, ਪ੍ਰੋ: ਜਸਲੀਨ ਕੌਰ, ਪ੍ਰੋ: ਮਨਦੀਪ ਕੌਰ, ਪ੍ਰੋ: ਖ਼ੁਸ਼ਬੂ ਸਿੰਗਲਾ ਅਤੇ ਪ੍ਰੋ: ਸੰਦੀਪ ਕੌਰ ਆਦਿ ਵੀ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply