ਜੰਡਿਆਲਾ ਗੁਰੂ, 20 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਇਥੋਂ ਥੋੜੀ ਦੂਰੀ `ਤੇ ਸਥਿਤ ਪਿੰਡ ਧਾਰੜ ਦੇ ਵਸਨੀਕ ਹਰਭਜਨ ਸਿੰਘ ਨੇ ਪੱਤਰਕਾਰਾਂ
ਨਾਲ ਗੱਲ ਕਰਦਿਆਂ ਦੋਸ਼ ਲਾਇਆ ਹੈ ਕਿ ਉਸ ਦੇ ਪਿੰਡ ਦੇ ਇੱਕ ਵਿਅਕਤੀ ਨੇ ਆਪਣੇ ਨਾਲ 15-16 ਅਣਪਛਾਤੇ ਸਾਥੀਆਂ ਤੇ ਦੋ ਔਰਤਾਂ ਜਿਨ੍ਹਾਂ ਕੋਲ ਦਾਤਰ, ਬੇਸਬਾਲ ਅਤੇ ਤੇਜਧਾਰ ਹਥਿਆਰ ਤੇ ਇਨ੍ਹਾਂ ਵਿਚੋਂ ਇਕ ਬੰਦੇ ਕੋਲ ਪਿਸਤੌਲ ਵੀ ਸਨ ਨੇ ਉਸ ਦੇ ਘਰ ਵਿਚ ਜਬਰਦਸਤੀ ਦਾਖਲ ਹੋ ਕੇ ਤੋੜ ਫੋੜ ਕੀਤੀ ਅਤੇ ੳੇੁਸ ਦੀ ਭਾਬੀ ਰੁਪਿੰਦਰ ਕੌਰ ਪਤਨੀ ਪ੍ਰਤਾਪ ਸਿੰਘ ਨੂੰ ਜਖਮੀ ਕਰ ਦਿੱਤਾ ਅਤੇ ਇਹ ਵਿਅਕਤੀ ਉਨਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।ਉਸ ਨੇ ਦਸਿਆ ਕੇ ਇਸ ਮਾਮਲੇ ਸਬੰਧੀ ਪੁਲਿਸ ਚੌਂਕੀ ਜੰਡਿਆਲਾ ਗੁਰੂ ਨੂੰ ਸੂਚਿਤ ਕੀਤਾ ਸੀ, ਪਰ ਪੁਲਿਸ ਚੌਂਕੀ ਵਲੋਂ ਕੋਈ ਕਾਰਵਾਈ ਨਾ ਹੋਣ ਕਾਰਨ ਇਸ ਦੀ ਸ਼ਿਕਾਇਤ ਪੁਲਿਸ ਥਾਣਾ ਜੰਡਿਆਲਾ ਗੁਰੂ ਨੂੰ ਦੇ ਦਿੱਤੀ ਹੈ।ਇਸ ਸਬੰਧੀ ਜਦੋਂ ਐਸ.ਐਚ.ਓ ਹਰਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਨਾਂ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media