
ਫਾਜਿਲਕਾ, 14 ਜੁਲਾਈ ( ਵਿਨੀਤ ਅਰੋੜਾ ) – ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਯਤਨਾਂ ਸਦਕਾ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਵਿਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵੱਖ-ਵੱਖ ਵਿਕਾਸ ਕਾਰਜਾਂ ਤੇ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ, ਤੇ ਇਨ੍ਹਾਂ ਕੰਮਾਂ ਲਈ ਮੁੱਖ ਮੰਤਰੀ ਵੱਲੋਂ ਲੋੜੀਂਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿਚ ਚਾਲੂ ਸਾਲ ਦੌਰਾਨ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ (ਬੀ.ਏ.ਡੀ.ਪੀ) ਅਧੀਨ 6 ਕਰੋੜ 57 ਲੱਖ ਰੁਪਏ ਖਰਚ ਕੀਤੇ ਜਾਣਗੇ, ਜਿਸ ਨਾਲ ਸਰਹੱਦੀ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਅਧੀਨ ਫਾਜ਼ਿਲਕਾ ਬਲਾਕ ਵਿਚ 2 ਕਰੋੜ 23 ਲੱਖ ਰੁਪਏ,ੇ ਬਲਾਕ ਜਲਾਲਾਬਾਦ ਵਿਚ 2 ਕਰੋੜ 12 ਲੱਖ ਰੁਪਏ ਅਤੇ ਖੂਈਆਂ ਸਰਵਰ ਬਲਾਕ ਵਿਚ 2 ਕਰੋੜ 22 ਲੱਖ ਰੁਪਏ ਸਰਹੱਦੀ ਖੇਤਰ ਦੇ ਵਿਕਾਸ ਤੇ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸਿੱਖਿਆ ਦੇ ਖੇਤਰ ਵਿਚ 38.99 ਲੱਖ, ਜਨ ਸਿਹਤ ਦੇ ਖੇਤਰ ਵਿਚ 65 ਲੱਖ ਰੁਪਏ, ਖੇਤੀਬਾੜੀ ਦੇ ਸਬੰਧਿਤ ਖੇਤਰ ਵਿਚ 28 ਲੱਖ ਰੁਪਏ, ਮੁੱਢਲੇ ਢਾਂਚੇ ਦੇ ਵਿਸਥਾਰ, ਸੜਕਾਂ, ਸਟੇਡੀਅਮ ਆਦਿ ਦੇ ਨਿਰਮਾਣ ਤੇ 2 ਕਰੋੜ 47 ਲੱਖ 35 ਹਜਾਰ ਰੁਪਏ ਅਤੇ ਸਮਾਜਿਕ ਖੇਤਰ ਵਿਚ 1 ਕਰੋੜ 50 ਲੱਖ ਰੁਪਏ ਖਰਚੇ ਜਾਣਗੇ। ਸ.ਬਰਾੜ ਨੇ ਅੱਗੇ ਦੱਸਿਆ ਕਿ ਸੁਰੱਖਿਆ ਨਾਲ ਸਬੰਧਿਤ ਕੰਮਾਂ ਤੇ 79 ਲੱਖ ਰੁਪਏ, ਸਮਰੱਥਾ ਵਧਾਊ ਕੰਮਾਂ ਤੇ 30.50 ਲੱਖ ਰੁਪਏ ਅਤੇ ਪ੍ਰਬੰਧਕੀ ਕੰਮਾਂ ਤੇ 9.32 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਪਰੋਕਤ 6 ਕਰੋੜ 57 ਲੱਖ 16 ਹਜਾਰ ਰੁਪਏ ਦੀ ਰਾਸ਼ੀ ਨਾਲ ਕੁੱਲ 62 ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕੰਮਾਂ ਨਾਲ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ ਤੇ ਲੋਕਾਂ ਦੀਆਂ ਸਹੂਲਤਾਂ ਵਿਚ ਹੋਰ ਵਾਧਾ ਹੋਵੇਗਾ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media