ਪਿੰਡ ਘੁੱਦਾ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ
ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਦੇ ਹੁਕਮ ਤੇ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਦੀ ਫੜੋ-ਫੜੀ ਅਤੇ ਛਾਪੇਮਾਰੀ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣ ਦਾ ਸਿਲਸਲਾ ਜਾਰੀ ਹੈੇ।ਅੱਜ ਪਿੰਡ ਘੁੱਦਾ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ‘ਉਗਰਾਹਾਂ’ ਦੇ ਬਲਾਕ ਆਗੂ ਅਮਰੀਕ ਸਿੰਘ ਨੇ ਕਿਹਾ ਕਿ ਕਰਜ਼ਾ ਮਾਫ਼ੀ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਕਾਂਗਰਸ ਅੱਜ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ।ਖੁਦਕੁਸ਼ੀਆਂ ਲਗਾਤਾਰ ਵਧ ਰਹੀਆਂ ਹਨ।ਪਰੰਤੂ ਸਰਕਾਰ ਵੱਲੋਂ ਐਲਾਨੀ 2 ਲੱਖ ਪ੍ਰਤੀ ਕਿਸਾਨ ਕਰਜ਼ ਮਾਫ਼ੀ ਦੀ ਰਾਹਤ ਦਾ ਨੋਟੀਫ਼ਿਕੇਸ਼ਨ ਵੀ ਜਾਰੀ ਨਹੀ ਕੀਤਾ ਜਾ ਰਿਹਾ।ਜਦੋਂ ਕਿ ਸੱਤ ਕਿਸਾਨ ਜਥੇਬੰਦੀਆਂ ਇਸ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ।ਕਿਸਾਨ ਆਗੂਆਂ ਨੂੰ ਘਰਾਂ ਵਿੱਚੋਂ ਛਾਪੇਮਾਰੀ ਕਰਕੇ ਉਹਨਾਂ ਨੂੰ ਜੇਲੀਂ ਡੱਕਿਆ ਜਾ ਰਿਹਾ ਹੈ ਅਤੇ ਉਹਨਾਂ ਦਾ ਜਮਰੂਹੀ ਹੱਕ ਕੁਚਲਿਆਂ ਜਾ ਰਿਹਾ ਹੈ।ਉਹਨਾਂ ਕਿਹਾ ਕਿ 22 ਸਤੰਬਰ ਦਾ ਪਟਿਆਲੇ ਮੋਤੀ ਮਹਿਲ ਅੱਗੇ ਧਰਨਾ ਹਰ ਹੀਲੇ ਲਗੇਗਾ।ਉਹਨਾਂ ਮੰਗ ਕੀਤੀ ਕਿ ਛਾਪੇਮਾਰੀ ਕਰਕੇ ਪੁਲਿਸ ਵੱਲੋਂ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਗਿ੍ਰਫ਼ਤਾਰ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨਾਂ ਦਾ ਰੋਸ ਪ੍ਰਗਟ ਕਰਨ ਦਾ ਜਮਰੂਹੀ ਹੱਕ ਬਹਾਲ ਕੀਤਾ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ, ਹਰਬੰਸ ਸਿੰਘ, ਰਣਧੀਰ ਸਿੰਘ ਧੀਰਾ, ਜਸਕਰਨ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media