ਸਮਰਾਲਾ, 20 ਸਤੰਬਰ (ਪੰਜਾਬ ਪੋਸਟ- ਕੰਗ) – ਪਿੰਡ ਬੰਬ ਵਿਖੇ ਗਰਾਮ ਪੰਚਾਇਤ, ਸਪੋਰਟਸ ਕਲੱਬ, ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਵਿਸ਼ਾਲ ਕੁਸ਼ਤੀ ਦੰਗਲ 24 ਸਤੰਬਰ ਦਿਨ ਐਤਵਾਰ ਨੂੰ ਧੰਨ ਧੰਨ ਬਾਬਾ ਡੇਹਰਾ ਸਾਹਿਬ ਦੇ ਪਵਿੱਤਰ ਸਥਾਨ ਤੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿੱਚ ਕੁਸ਼ਤੀਆਂ ਪੰਜਾਬ ਦੇ ਨਾਮੀ ਪਹਿਲਵਾਨਾਂ ਦਰਮਿਆਨ ਹੋਣਗੀਆਂ। ਝੰਡੀ ਦੀ ਕੁਸ਼ਤੀ ਹਿੰਦ ਕੇਸਰੀ ਪਹਿਲਵਾਨ ਪਰਮਿੰਦਰ ਡੂਮਛੇੜੀ ਅਤੇ ਮਨਜੀਤ ਮਲਕਪੁਰ ਦੇ ਦਰਮਿਆਨ ਹੋਵੇਗੀ ਇਸ ਤੋਂ ਇਲਾਵਾ ਇਸ ਕੁਸ਼ਤੀ ਦੰਗਲ ਵਿੱਚ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਵੱਖ ਵੱਖ ਅਖਾੜਿਆਂ ਦੇ ਨਾਮੀ ਪਹਿਲਵਾਨ ਹਿੱਸਾ ਲੈਣਗੇ।ਇਸ ਕੁਸ਼ਤੀ ਦੰਗਲ ਵਿੱਚ ਕੇਵਲ ਸੱਦਾ ਪੱਤਰ ਵਾਲੇ ਪਹਿਲਵਾਨ ਹੀ ਕੁਸ਼ਤੀ ਲੜ ਸਕਣਗੇ, ਇਸ ਦੰਗਲ ਦੀ ਕੁਮੈਂਟਰੀ ਨਾਜਰ ਸਿੰਘ ਢੋਗਲ ਖੇੜੀ ਕਰਨਗੇ।ਜੇਤੂ ਪਹਿਲਵਾਨਾਂ ਨੂੰ ਇਨਾਮਾਂ ਦੀ ਵੰਡ ਇਲਾਕੇ ਦੇ ਰਾਜਨੀਤਕ ਆਗੂਆਂ ਤੋਂ ਇਲਾਵਾ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਆਗੂ ਕਰਨਗੇ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media