ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਏਅਰ ਪੋਰਟ ਰੋਡ ਦੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਖੰਨਾ, ਪਿ੍ਰੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਬੱਚੇ ਸ਼ਾਮਿਲ ਹੋਏ।ਪ੍ਰੀ-ਨਰਸਰੀ ਅਤੇ ਨਰਸਰੀ ਦੇ ਨੰਨ੍ਹੇ ਮੁੰਨੇ ਬੱਚੇ ਪੰਜ ਪਿਆਰਿਆਂ ਦੇ ਰੂਪ ਵਿੱਚ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ।ਸਕੂਲ ਦੀ ਗਤਕਾ ਟੀਮ ਨੇ ਸਿੱਖ ਮਾਰਸ਼ਲ ਆਰਟ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ ਅਤੇ ਸਕੂਲ ਦੀ ਸ਼ਬਦ ਟੀਮ ਨੇ ਸ਼ਬਦ ਗਾਇਨ ਕਰਕੇ ਮਹੌਲ ਨੂੰ ਅਧਿਆਤਮਕ ਰੰਗ ਵਿੱਚ ਰੰਗ ਦਿਤਾ।ਬੱਚਿਆਂ ਨੇ ਨਗਰ ਕੀਰਤਨ ਦੇ ਰੂਪ ਵਿੱਚ ਸਕੂਲ ਵਲੋਂ ਗੁਰਦੁੁਆਰਾ ਪਲਾਹ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ, ਸ਼ਬਦ ਕੀਰਤਨ ਸਰਵਣ ਕਰਨ ਉਪਰੰਤ ਲੰਗਰ ਛਕਿਆ ਅਤੇ ਪ੍ਰਦਰਸ਼ਨੀ ਦੇਖੀ।ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰਗੁਰ ਦੁਆਰੇ ਦੇ ਇਤਿਹਾਸ ਬਾਰੇ ਜਾਣਕਾਰੀ ਦਿਤੀ।ਉਹਨਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲਨਾਲ ਧਾਰਮਿਕ, ਸਮਾਜਿਕ ਅਤੇ ਨੈਤਿਕ ਖੇਤਰਾਂ ਵਿੱਚ ਵੀ ਵਿਕਸਿਤ ਕਰਨਾ ਹੈ।ਇਸ ਉਦੇਸ਼ ਦੀ ਪੂਰਤੀ ਲਈ ਨਗਰ ਕੀਤਰਨ ਇਕ ਸਫਲ ਕਦਮ ਹੈ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media