Saturday, August 8, 2026

ਸੋਨੂੰ ਆਟੋ ਏਜੰਸੀ ਬਿਆਸ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

PPN150701
ਰਈਆ, 15  ਜੁਲਾਈ (ਬਲਵਿੰਦਰ ਸਿੰਘ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਬਿਆਸ ਵਿਖੇ ਸੋਨੂੰ ਆਟੋ ਏਜੰਸੀ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ ਗਿਆ। ਇਸ ਮੌਕੇ ਤੇ ਜਗਜੀਤ ਸਿੰਘ ਸੋਨੂੰ ਨੇ ਆਪਣੇ ਬਿਆਨ ਰਾਹੀਂ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੋਨੂੰ ਆਟੋ ਏਜੰਸੀ ਬਿਆਸ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਛਬੀਲ ਅਤੇ ਲੰਗਰ ਲਗਾਏ ਗਏ ਹਨ ਤੇ ਇਹ ਹਿਰ ਸਾਲ ਜਾਰੀ ਰਹੇਗਾ। ਇਸ ਤੋਂ ਇਲਾਵਾ ਜਗਜੀਤ ਸਿੰਘ ਸੋਨੂੰ, ਜਰਮਨਜੀਤ ਸਿੰਘ, ਜਗਜੀਤ ਸਿੰਘ ਜੀ.ਟੀ.ਬੀ., ਗੁਰਦੀਪ ਸਿੰਘ, ਡਾ: ਸੁਨੀਲ ਚਾਵਲਾ, ਨਿੱਕਾ ਸਿੰਘ, ਸੁਨੀਲ, ਨਿਸ਼ਾਨ ਸਿੰਘ, ਪ੍ਰਹਿਲਾਦ ਸਿੰਘ, ਜਸਬੀਰ ਸਿੰਘ, ਜਰਨੈਲ ਸਿੰਘ, ਬੂਟਾ ਸਿੰਘ ਅਤੇ ਬਹੁਤ ਸਾਰੀਆਂ ਸੰਗਤਾਂ ਹਾਜਰ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply