ਫਾਜ਼ਿਲਕਾ, 21 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਦੀਆਂ ਸਰਹੱਦਾਂ `ਤੇ ਰਖਵਾਲੇ ਬਣ ਕੇ ਦੇਸ਼ ਦੀ ਸੇਵਾ ਕਰਨ ਵਾਲੀ
ਬੀ.ਐਸ.ਐਫ ਸਮਾਜਸੇਵੀ ਕੰਮਾਂ ਵਿਚ ਵੀ ਹਮੇਸ਼ਾਂ ਅੱਗੇ ਰਹਿੰਦੀ ਹੈ।ਇਸ ਦੇ ਤਹਿਤ ਬੀ.ਐਸ.ਐਫ ਦੀ 90ਵੀਂ ਬਟਾਲੀਅਨ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਦੀ ਅਗਵਾਈ ਵਿਚ ਚਲਾਏ ਸਵੱਛਤਾ ਹੀ ਸੇਵਾ ਅਭਿਆਨ ਦੇ ਤਹਿਤ ਭਾਰਤ ਪਾਕਿਸਤਾਨ ਸਰਹੱਦ ਦੀ ਮਹਾਵੀਰ (ਸਾਦਕੀ) ਚੌਕੀ ਅਤੇ ਸਰਹੱਦ ਦੇ ਨਾਲ ਲਗਦੇ ਪਿੰਡ ਮੁੰਬੇਕੇ, ਖੋਖਰ ਵਿਚ ਸਫ਼ਾਈ ਕੀਤੀ ਗਈ।ਜਵਾਨਾਂ ਨੇ ਪਿੰਡਾਂ ਦੀਆਂ ਗਲੀਆਂ ਵਿਚ ਗੰਦਗੀ ਨੂੰ ਦੂਰ ਕਰਕੇ ਸਿਹਤਮੰਦ ਭਾਰਤ ਦੇ ਸਪਨੇ ਨੂੰ ਸਾਕਾਰ ਕੀਤਾ।ਇਨਾਂ ਪਿੰਡਾਂ ਦੇ ਵਾਸੀਆਂ ਨੇ ਬੀ.ਐਸ.ਐਫ ਦੇ ਇਨਾ ਸਮਾਜਿਕ ਕੰਮਾਂ ਦੀ ਸ਼ਲਾਘਾ ਕੀਤੀ।ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਬੀ.ਐਸ.ਐਫ ਵੱਲੋਂ ਆਉਣ ਵਾਲੇ ਸਮੇਂ ਵਿਚ ਹੋਰਨਾਂ ਪਿੰਡਾਂ ਵਿਚ ਵੀ ਅਭਿਆਨ ਚਲਾਇਆ ਜਾਵੇਗਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media