Tuesday, April 30, 2024

ਫਸਲਾਂ ਦੀ ਰਹਿੰਦ ਖੂੰਹਦ ਦਾ ਸਰਕਾਰ 6000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ- ਧਲੇਰ ਕਲਾਂ

PPN2109201724ਮਾਲੇਰਕੋਟਲਾ (ਸੰਦੌੜ), 21 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਦਾਣਾ ਮੰਡੀ ਵਿਖੇ ਆੜ੍ਹਤੀਆ ਚਰਨਜੀਤ ਸਿੰਘ ਦੀ ਦੁਕਾਨ ਤੇ ਹੋਈ।ਪ੍ਰਧਾਨ ਨਿਰਮਲ ਸਿੰਘ ਧਲੇਰ ਕਲਾਂ ਨੇ ਕਿਹਾ ਕਿ ਗਰੀਨ ਟ੍ਰਿਬਿਉਨਲ ਫਸਲਾਂ ਦੀ ਰਹਿੰਦ ਖੂੰਹਦ ਦਾ ਬਦਲਵਾਂ ਪ੍ਰਬੰਧ ਕਰੇ ਤੇ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਜ਼ਾਏ ਉਨ੍ਹਾਂ `ਤੇ ਪਰਚੇ ਦਰਜ ਕਰ ਰਹੀ ਹੈ।ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਐਸ.ਡੀ.ਐਮ ਦਫ਼ਤਰ ਮਾਲੇਰਕੋਟਲਾ ਵਿਖੇ ਪ੍ਰਤੀ ਏਕੜ 6 ਹਜ਼ਾਰ ਰੁਪਏ ਮੁਆਵਜਾ ਦਿਵਾਉਣ ਲਈ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਜਾਵੇਗਾ।ਇਸ ਮੌਕੇ ਚਰਨਜੀਤ ਸਿੰਘ ਮਤੋਈ, ਗੁਰਮੁੱਖ ਸਿੰਘ ਮੁਬਾਰਕਪੁਰ ਚੂੰਘਾ, ਮੇਜਰ ਸਿੰਘ ਧਲੇਰ ਕਲਾਂ, ਗੁਰਮੇਲ ਸਿੰਘ, ਗੁਰਬਚਨ ਸਿੰਘ ਚੁੰਘਾ, ਹਰਨੇਕ ਸਿੰਘ ਈਸੜਾ, ਸਰਵਨ ਸਿੰਘ ਜਲਾਲਾਬਾਦ, ਦਲੀਪ ਸਿੰਘ ਨਾਰੀਕੇ, ਕੇਸਰ ਸਿੰਘ ਚੌਂਦਾ, ਨਾਥ ਸਿੰਘ, ਤੇਜਾ ਸਿੰਘ ਈਸਾਪੁਰ ਆਦਿ ਹਾਜ਼ਰ ਸਨ।

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …

Leave a Reply