Monday, October 12, 2026

ਸ੍ਰੀ ਗੁਰੂ ਹਰਿਕਿਸ਼੍ਰਨ ਸੀਨੀ. ਸੈਕੰ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ

PPN2109201729ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕਿਸ਼੍ਰਨ ਸੀਨੀ. ਸੈ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਪ੍ਰਿੰਸੀਪਲ ਸ਼੍ਰੀਮਤੀ ਦਪਿੰਦਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ਿਸ਼ ਪਾਵਨ ਸ਼ਬਦ “ਦੇਹ ਸ਼ਿਵਾ ਬਰ ਮੋਹਿ ਇਹੈ” ਨਾਲ ਕੀਤਾ ਗਈ।ਕੇ.ਜੀ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਰਤ ਦੇ ਪ੍ਰਮੁੱਖ ਤਿਉਹਾਰਾਂ ਵਿੱਚੋ ਬਸੰਤ ਪੰਚਮੀ ਦੇ ਤਿਉਹਾਰ ਤੇ ਮਾਂ ਸਰਸਵਤੀ ਦੀ ਵੰਦਨਾ ਕਰਦੇ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਵਿਦਿਆਰਥੀਆਂ ਵੱਲੋ ਭਾਰਤ ਦੇ ਵੱਖ-ਵੱਖ ਖੇਤਰਾਂ ਦੇ ਨਾਚ ਬਾਰੇ ਦੱਸਿਆ ਗਿਆ।ਭੰਗੜੇ ਨੇ ਵੈਸਾਖੀ ਦੀਆਂ ਰੋਣਕਾਂ ਯਾਦ ਕਰਵਾਈਆਂ। ਨਗਰ ਕੀਰਤਨ ਵਿੱਚ ਵਿਦਿਆਰਥੀਆਂ ਨੇ ਗਤਕੇ ਦਾ ਅਦਭੂੱਤ ਨਜ਼ਾਰਾ ਪੇਸ਼ ਕੀਤਾ।ਸਕੂਲ ਦੇ ਮੈਬਰ ਇੰਚਾਰਜ ਰਾਜਮਹਿੰਦਰ ਸਿੰਘ ਜੀ ਮਜੀਠੀਆ, ਨਿਰਮਲ ਸਿੰਘ ਤੇ ਗੁਰਿੰਦਰ ਸਿੰਘ ਚਾਵਲਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਾਲ 2016-17 ਦੇ ਵਿੱਦਿਅਕ ਸੈਸ਼ਨ ਵਿੱਚ ਪੜਾਈ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਪ੍ਰਿੰਸੀਪਲ ਸ਼੍ਰੀਮਤੀ ਦਪਿੰਦਰ ਕੌਰ ਨੇ ਸਾਰਿਆ ਦਾ ਧੰਨਵਾਦ ਕੀਤਾ।

PPN2109201730

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply