ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪਵਿੱਤਰ ਨਗਰੀ ਤਰਨ ਤਾਰਨ ਸਾਹਿਬ ਵਿਖੇ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਪ੍ਰਬੰਧਾਂ ਹੇਠ ਸਿੰਥੈਟਿਕ ਐਥਲੈਟਿਕਸ ਗਰਾਊਂਡ ਵਿਖੇ 14 ਤੋਂ 16 ਅਕਤੂਬਰ ਤੱਕ ਕਰਵਾਈ ਜਾ ਰਹੀ ਤਿੰਨ ਦਿਨਾਂ ਨਾਰਥ ਜੋਨ ਐਥਲੈਟਿਕਸ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਤੇ ਪ੍ਰੋਗ੍ਰਾਮ ਰੂਪ-ਰੇਖਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਅੰਤਰਰਾਸ਼ਟਰੀ ਐਥਲੈਟਿਕਸ ਖਿਡਾਰੀ ਮਨਜੀਤ ਸਿੰਘ ਭੁੱਲਰ ਰੇਲਵੇ ਤੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਵੱਲੋਂ ਜਾਰੀ ਕਰ ਦਿੱਤੀ ਗਈ ਹੈ।
ਭੁੱਲਰ ਤੇ ਸਖੀਰਾ ਨੇ ਦੱਸਿਆ ਕਿ ਇਸ ਖੇਡ ਪ੍ਰਤੀਯੋਗਤਾ ਵਿੱਚ ਜੰਮੂ-ਕਸ਼ਮੀਰ, ਹਿਮਾਚਲ, ਪੰਜਾਬ, ਹਰਿਆਣਾ, ਦਿੱਲੀ, ਯੂ.ਪੀ ਉਤਰਾਖੰਡ ਤੇ ਰਾਜਸਥਾਨ ਦੇ ਕੁੱਝ ਹਿੱਸਿਆਂ ਤੋਂ ਹਜ਼ਾਰਾਂ ਮਹਿਲਾ-ਪੁਰਸ਼ ਖਿਡਾਰੀ ਹਿੱਸਾ ਲੈਣਗੇ।ਉਨ੍ਹਾਂ ਦੱਸਿਆ ਕਿ ਇਸ ਖੇਡ ਪ੍ਰਤੀਯੋਗਤਾ ਦੀ ਸਫਲਤਾ ਨੂੰ ਲੈ ਕੇ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।ਜੋ ਬਾਹਰਲੇ ਰਾਜਾਂ ਤੋਂ ਆਉੁਣ ਵਾਲੇ ਖਿਡਾਰੀਆਂ ਦੀ ਰਿਹਾਇਸ਼, ਖੇਡ ਸਥਾਨ ਤੇ ਜਲਪਾਨ ਵਾਲੇ ਸਥਾਨਾਂ ਤੱਕ ਆਵਾਜ਼ਾਈ ਦੇ ਪ੍ਰਬੰਧਾਂ ਤੋਂ ਇਲਾਵਾ ਖਿਡਾਰੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਫੌਰੀ ਹੱਲ ਕਰਨਗੀਆਂ।ਭੁੱਲਰ ਤੇ ਸਖੀਰਾ ਨੇ ਅੱਗੇ ਦੱਸਿਆ ਕਿ ਤਿੰਨ ਦਿਨਾਂ ਕੌਮੀ ਪੱਧਰ ਦੀ ਇਸ ਖੇਡ ਪ੍ਰਤੀਯੋਗਤਾ ਦੀਆਂ ਤਿਆਰੀਆਂ ਨੂੰ ਲੈ ਕੇ ਸਮੇਂ-ਸਮੇਂ `ਤੇ ਸਮੀਖਿਆ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਇਸ ਸਬੰਧੀ ਜਿੱਥੇ ਉੱਤਰੀ ਭਾਰਤ ਦੀਆਂ ਸਟੇਟ ਤੇ ਜ਼ਿਲ੍ਹਾ ਐਸ਼ੋਸ਼ੀਏਸ਼ਨਾਂ ਨੂੰ ਇਸ ਖੇਡ ਪ੍ਰਤੀਯੋਗਤਾ ਵਿੱਚ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਦਸਤਾਵੇਜ਼ੀ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।ਉਥੇ ਇਸ ਦੇ ਨਿਰਪੱਖ ਨਿਰਣਿਆ ਨੂੰ ਲੈ ਕੇ ਮਾਹਿਰ ਕੋਚਾਂ ਤੇ ਖਿਡਾਰੀਆਂ ਦੀ ਡਿਊਟੀ ਲਗਾਈ ਗਈ ਹੈ।ਖਿਡਾਰੀਆਂ ਨੂੰ ਦਿਸ਼ਾ ਨਿਰਦੇਸ਼ `ਤੇ ਕਿਸੇ ਵੀ ਕਿਸਮ ਦੀ ਸਹਾਇਤਾ ਲਈ ਬੂਥ ਦੀ ਸੇਵਾ ਜਾਰੀ ਰਹੇਗੀ।ਜਦੋਂ ਕਿ ਲੋੜ ਅਨੁਸਾਰ ਜ਼ਿਲ੍ਹਾ ਸਿਵਿਲ ਤੇ ਪ੍ਰਸ਼ਾਸ਼ਨ ਦਾ ਵੀ ਸਹਿਯੋਗ ਲਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਵਿਸ਼ੇਸ਼ ਤੌਰ `ਤੇ ਹਾਜ਼ਰ ਰਹਿਣਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …