Monday, September 28, 2026

ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀਆਂ ਨੇ ਵਜਾਇਆ ਸੰਘਰਸ਼ ਦਾ ਬਿਗੁਲ

ਸਿੱਖਿਆ ਮੰਤਰੀ ਦੇ ਦੀਨਾਨਗਰ `ਚ ਕਰਨਗੇ ਸੂਬਾ ਪੱਧਰੀ ਰੋਸ ਰੈਲੀ 28 ਸਤੰਬਰ ਨੂੰ
ਫਾਜ਼ਿਲਕਾ, 24 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਚੋਣਾਂ ਦੌਰਾਨ ਠੇਕਾ ਕਰਮਚਾਰੀਆਂ ਨੂੰ ਪਹਿਲਾਂ ਵਿਧਾਨਸਭਾ ਸੈਸ਼ਨ ਵਿਚ ਪੱਕਾ ਕਰਨ ਦਾ ਵਾਅਦਾ ਕਰਨ ਤੋਂ ਬਾਅਦ 6 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ/ਰਮਸਾ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਜ਼ਿਲਾ ਫਾਜ਼ਿਲਕਾ ਦੇ ਪ੍ਰਧਾਨ ਵਿਕ੍ਰਮ ਬਜਾਜ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਲਾਅਰੇ ਲਗਾਕੇ ਟਾਇਮ ਪਾਸ ਕਰ ਰਿਹਾ ਹੈ। ਉਨਾਂ ਕਿਹਾ ਕਿ 13 ਸਾਲ ਕੰਮ ਕਰਨ ਦੇ ਬਾਵਜੂਦ ਵੀ ਕਰਮਚਾਰੀਆਂ ਨੂੰ ਆਪਣੀ ਨੌਕਰੀ ਪੱਕੀ ਕਰਵਾਉਣ ਲਈ ਸੜਕਾਂ ਤੇ ਆਕੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਚੋਣਾਂ ਦੌਰਾਨ ਕਾਂਗਰਸ ਵੱਲੋਂ ਨੋਜਵਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਗੱਲ ਕਹੀ ਗਈ ਸੀ, ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਸਰਕਾਰ ਨੋਜਵਾਨਾਂ ਨੂੰ ਭੁੱਲ ਗਈ। ਆਗੂਆਂ ਨੇ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਕਾਂਗਰਸ ਸਰਕਾਰ ਦੇ ਮੰਤਰੀ ਅਤੇ ਆਗੂ ਕਰਮਚਾਰੀਆਂ ਦੇ ਨਾਲ ਮੀਟਿੰਗ ਕਰਨ ਤੋਂ ਵੀ ਭੱਜ ਰਹੇ ਹਨ।
ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਾਲ 2015 ਦੌਰਾਨ ਸਿੱਖਿਆ ਵਿਭਾਗ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਲਈ ਇੱਕ ਵਿਭਾਗੀ ਕਮੇਟੀ ਬਣਾਈ ਗਈ ਸੀ ਜਿਸ ਦੇ ਵੱਲੋਂ ਅਖ਼ਬਾਰਾਂ ਵਿਚ ਪਬਲਿਕ ਨੋਟਿਸ ਦੇਕੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਲਈ ਆਮ ਜਨਤਾ ਤੋਂ ਸੁਝਾਅ ਮੰਗੇ ਗਏ ਸਨ, ਪਰ 2 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੁਝ ਨਹੀਂ ਹੋਇਆ। ਆਗੂਆਂ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਦਸੰਬਰ 2016 ਦੌਰਾਨ ਪੰਜਾਬ ਵਿਧਾਨਸਭਾ ਵਿਚ ਬਿਲ ਵੀ ਪਾਸ ਕੀਤਾ ਗਿਆ ਸੀ, ਪਰ ਹੁਣ ਮੌਜ਼ੂਦਾ ਸਰਕਾਰ ਐਕਟ ਨੂੰ ਲਾਗੂ ਕਰਨ ਲਈ ਟਾਲ ਮਟੋਲ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਵਿਧਾਨਸਭਾ ਵੱਲੋਂ ਪਾਸ ਕੀਤੇ ਗਏ ਐਕਟ ਦੇ ਮੁਤਾਬਕ 3 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਪਰ ਸਰਕਾਰ ਹੁਣ ਐਕਟ ਵਿਚ ਸੋਧ ਕਰਨ ਦੀ ਤਿਆਰੀ ਵਿਚ ਹੈ। ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਐਕਟ ਵਿਚ ਕੀਤੀ ਜਾਣ ਵਾਲੀ ਸੋਧ ਕਰਮਚਾਰੀਆਂ ਦੇ ਖਿਲਾਫ਼ ਹੋਈ ਤਾਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਯੂਨੀਅਨ ਆਗੂਆਂ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕਰਨ ਵਿਚ ਤਾਂ ਸਰਕਾਰ ਵੱਲੋਂਂ ਦੇਰੀ ਤਾਂ ਕੀਤੀ ਹੀ ਜਾ ਰਹੀ ਹੈ, ਨਾਲ ਹੀ ਕਰਮਚਾਰੀਆਂ ਨੂੰ ਤਨਖਾਹਾਂ ਵੀ ਸਮੇਂ ਤੇ ਨਹੀਂ ਦਿੱਤੀਆਂ ਜਾਂਦੀਆਂ। ਉਨਾਂ ਕਿਹਾ ਕਿ ਕਰਮਚਾਰੀਆਂ ਨੂੰ 3-4 ਮਹੀਨੇ ਬਾਅਦ ਤਨਖਾਹ ਨਸੀਬ ਹੁੰਦੀ ਹੈ।ਉਨਾਂ ਕਿਹਾ ਕਿ ਸਰਕਾਰ ਦੇ ਇਸ ਰਵਈਏ ਦੇ ਕਾਰਨ ਕਰਮਚਾਰੀਆਂ ਵਿਚ ਭਾਰੀ ਰੋੋਸ ਹੈ ਅਤੇ ਜ਼ਿਲਾ ਫਾਜ਼ਿਲਕਾ ਦੇ ਸਮੂਹ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਆਪਣਾ ਰੋਸ ਪ੍ਰਗਟ ਕਰਨ ਲਈ 28 ਸਤੰਬਰ ਨੂੰ ਸਿੱਖਿਆ ਮੰਤਰੀ ਦੇ ਖੇਤਰ ਦੀਨਾਨਗਰ ਵਿਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਹਿੱਸਾ ਲੈਣ ਲਈ ਜਾਣਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply