Sunday, April 5, 2026

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਦਾ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਸ੍ਰੀ ਗੁਰੂ ਰਾਮ ਦਾਸ ਜੀ ਦੇ ਅਕਤੂਬਰ ਵਿੱਚ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿੱਤ ਸ੍ਰੋਮਣੀ PPN2409201726 ਗੁਰਦੁਆਰਾ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਗੁਰਮਤਿ ਸਮਾਗਮਾਂ ਦੀ ਅਰੰਭੀ ਗਈ ਲੜੀ ਦਾ ਸਮਾਗਮ ਗੁਰਦੁਆਰਾ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਵਿਖੇ ਆਯੋਜਿਤ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਨਾਲ ਸਬੰਧਤ ਬੇਬੇ ਨਾਨਕੀ ਸੁਖਮਨੀ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ਼ਬਦ ਗਾਇਣ ਕਰ ਕੇ ਕੀਤੀ ਗਈ।ਜਿਸ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਅਤੇ ਭਾਈ ਕੁਲਦੀਪ ਸਿੰਘ ਨੇ ਸ਼ਬਦ ਕੀਰਤਨ ਦੀ ਛਹਿਬਰ ਲਾਈ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਕਥਾ ਵਾਖਿਆਣ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਤਰਸੇਮ ਸਿੰਘ ਨੇ ਅਰਦਾਸ ਕੀਤੀ।PPN2409201727
ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਤੇ ਹੋਰ ਅਹੁੱਦੇਦਾਰਾਂ ਨੇ ਸ਼ਬਦੀ ਜਥਿਆਂ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਅਤੇ ਮੈਨੇਜਰ ਬਘੇਲ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਅਤੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਵਾਉਣ ਵਾਲੇ ਬੱਚਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ।ਇਸ ਗੁਰਮਤਿ ਸਮਾਗਮ ਵਿੱਚ ਅਜਮੇਰ ਸਿੰਘ ਸੰਧੂ, ਸਤਪਾਲ ਸਿੰਘ ਭਾਟੀਆ, ਸਵਰਨ ਸਿੰਘ ਭਾਟੀਆ, ਗੁਰਮੁੱਖ ਸਿੰਘ ਬਿੱਟੂ, ਜਸਬੀਰ ਸਿੰਘ ਸੱਗੂ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਅਮਰੀਕ ਸਿੰਘ ਬਾਊ, ਅਨੋਖ ਸਿੰਘ, ਜਰਮਨਜੀਤ ਸਿੰਘ, ਪ੍ਰਚਾਰਕ ਤਰਸੇਮ ਸਿੰਘ, ਬੀਬੀ ਅਮਨਦੀਪ ਕੌਰ, ਸਰਵਨ ਸਿੰਘ, ਦਰਸ਼ਨ ਸਿੰਘ ਪੱਟੀ, ਗੁਰਪ੍ਰੀਤ ਸਿੰਘ ਗੋਪੀ, ਪਰਮਜੀਤ ਸਿੰਘ ਪੰਮਾ ਤੋਂ ਇਲਾਵਾ ਵੱਡੀ ਗਿਣਤੀ `ਚ ਇਲਾਕਾ ਵਾਸੀ ਸੰਗਤਾਂ ਹਾਜਰ ਸਨ।ਗੁਰੂ ਕਾ ਲੰਗਰ ਅਤੁੱਟ ਵਰਤਿਆ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply