ਖਿਆਲਾ ਮੰਡੀ ਵਿੱਚ ਵੀ ਹੋਵੇਗੀ ਇਸ ਵਾਰ ਝੋਨੇ ਦੀ ਖ਼ਰੀਦ
ਅੰਮਿ੍ਤਸਰ, 25 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ `ਤੇ ਸਰਕਾਰੀ ਖਰੀਦ ਲਈ ਸਾਰੀਆਂ ਤਿਆਰੀਆਂ
ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਇਸ ਵਿੱਚ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਬਸ਼ਰਤੇ ਕਿ ਉਹ ਸੁੱਕਾ ਝੋਨਾ ਮੰਡੀ ਵਿੱਚ ਲੈ ਕੇ ਆਉਣ।ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਨੇ ਵੱਖ-ਵੱਖ ਖ਼ਰੀਦ ਏਜੰਸੀਆਂ, ਮੰਡੀ ਬੋਰਡ, ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਆੜਤੀਆਂ, ਮਜ਼ਦੂਰਾਂ, ਸ਼ੈਲਰ ਮਾਲਕਾਂ ਨਾਲ ਵਿਸਥਾਰਤ ਮੀਟਿੰਗ ਕੀਤੀ ਅਤੇ ਖਰੀਦ ਸੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿਚ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ।
ਉਨਾਂ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈਜ਼ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਉਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਬਿਨਾਂ ਕਿਸੇ ਦੇਰੀ ਦੇ ਤੁਰੰਤ ਖਰੀਦੀ ਜਾਵੇ।
ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਝੋਨੇ ਦੇ ਪੂਰੀ ਤਰਾਂ ਪੱਕਣ ’ਤੇ ਹੀ ਉਸ ਦੀ ਕਟਾਈ ਕੀਤੀ ਜਾਵੇ ਅਤੇ ਮੰਡੀ ਵਿਚ ਬਿਲਕੁੱਲ ਸੁੱਕਾ ਝੋਨਾ ਲਿਆਂਦਾ ਜਾਵੇ, ਤਾਂ ਜੋੇ ਕਿਸਾਨਾਂ ਨੂੰ ਝੋਨਾ ਵੇਚਣ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਵੇ।ਉਨਾ ਮੰਡੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਮੰਡੀ ਦੇ ਗੇਟ ਉੱਤੇ ਝੋਨੇ ਦੀ ਨਮੀ ਚੈਕ ਕਰਨ ਅਤੇ ਵੱਧ ਨਮੀ ਵਾਲੇ ਝੋਨੇ ਨੂੰ ਮੰਡੀ ਵਿੱਚ ਦਾਖ਼ਲ ਨਾ ਹੋਣ ਦੇਣ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਮੰਗ ਉਤੇ 2005 ਤੋਂ ਬੰਦ ਪਈ ਖਿਆਲਾ ਦੀ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਹਿਦਾਇਤ ਦਿੱਤੀ।ਉਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕੀ ਮੰਡੀਆਂ ਵਿੱਚ ਸਾਫ਼ ਸਫਾਈ ਦਾ ਮੁਕੰਮਲ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਸਿੰਘ, ਫੂਡ ਸਪਲਾਈ ਕੰਟੋਰੋਲਰ ਏ.ਪੀ ਸਿੰਘ, ਖੇਤੀਬਾੜੀ ਅਧਿਕਾਰੀ ਦਲਬੀਰ ਸਿੰਘ ਛੀਨਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media