Monday, July 6, 2026

ਸਿਗਰਟਨੋਸ਼ੀ ਵਿਰੋਧੀ ਕੋਟਪਾ ਐਕਟ 2003 ਪ੍ਰਭਾਵੀ ਤਰੀਕੇ ਨਾਲ ਲਾਗੂ ਕਰਵਾਏਗੀ – ਦਿੱਲੀ ਕਮੇਟੀ

ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਗਰਟਨੋਸ਼ੀ ਨੂੰ ਰੋਕਣ ਵਾਲੇ ਕੋਟਪਾ ਐਕਟ 2003 ਨੂੰ ਪ੍ਰਭਾਵੀ Manjit Singh GKਤਰੀਕੇ ਨਾਲ ਲਾਗੂ ਕਰਵਾਉਣ ਲਈ ਸਰਗਰਮ ਹੋ ਗਈ ਹੈ।ਗਿਆਨੀ ਗੁਰਬਚਨ ਸਿੰਘ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਸਬੰਧੀ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਭੇਜੇ ਗਏ ਹਦਾਇਤੀ ਪੱਤਰ ਉਪਰੰਤ ਇਹ ਫੈਸਲਾ ਲਿਆ ਗਿਆ ਹੈ।
ਬੀਤੇ ਦਿਨੀਂ ਸਿਗਰਟਨੋਸ਼ੀ ਦਾ ਵਿਰੋਧ ਕਰਨ ਕਰਕੇ ਆਪਣੀ ਜਾਨ ਗੁਆਉਣ ਵਾਲੇ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਉਪਰੰਤ ‘‘ਵਾਇਸ ਆੱਫ ਟੋਬੈਕੋ ਵਿਕਟਿਮਸ’’ ਦਾ ਇੱਕ ਵਫ਼ਦ ਉਕਤ ਮੰਗ ਨੂੰ ਲੈ ਕੇ ਜਥੇਦਾਰ ਜੀ ਨੂੰ ਮਿਲਿਆ ਸੀ।ਜਿਸ ਉਪਰੰਤ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਅਤੇ ਦਿੱਲੀ ਕਮੇਟੀ ਨੂੰ ਕੇਂਦਰ ਸਰਕਾਰ ਪਾਸੋਂ ਕੋਟਪਾ ਐਕਟ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਵਾਉਣ ਲਈ ਹਿਦਾਇਤੀ ਪੱਤਰ ਜਾਰੀ ਕੀਤੇ ਗਏ ਸਨ।
ਇਸ ਸਬੰਧੀ ਜੀ.ਕੇ ਨੇ ਦੱਸਿਆ ਕਿ ਉਨ੍ਹਾਂ ਨੇ ਕਮੇਟੀ ਦੇ ਕਾਨੂੰਨੀ ਵਿਭਾਗ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੂੰ ਐਕਟ ਸਬੰਧੀ ਸਾਰੀ ਧੋਖ ਕਰਨ ਉਪਰੰਤ ਰਿਪੋਰਟ ਸੌਂਪਣ ਦੀ ਹਿਦਾਇਤ ਦੇ ਦਿੱਤੀ ਹੈ।ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਜਨਤਕ ਸਥਾਨਾਂ ’ਤੇ ਸਿਗਰਟਨੋਸ਼ੀ ਨੂੰ ਰੋਕਣ ਲਈ ਬਾਜਿੱਦ ਹੈ ਜੇਕਰ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕੋਟਪਾ ਐਕਟ ਨੂੰ ਲਾਗੂ ਕਰਨ ’ਚ ਹੇਠਲੀ ਸਰਕਾਰਾਂ ਵੱਲੋਂ ਕੋਈ ਕੋਤਾਹੀ ਵਰਤੀ ਜਾ ਰਹੀ ਹੈ ਤਾਂ ਦਿੱਲੀ ਕਮੇਟੀ ਉਸ ਮਸਲੇ ’ਤੇ ਹਰ ਕਾਨੂੰਨੀ ਹੀਲਾ ਵਰਤ ਕੇ ਜਨਤਕ ਸਥਾਨਾਂ ’ਤੇ ਸਿਗਰਟਨੋਸ਼ੀ ਨੂੰ ਰੋਕਣ ਵਾਸਤੇ ਮੁਕੱਮਲ ਲੜਾਈ ਲੜੇਗੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply