Monday, July 6, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ

ਅੰਮ੍ਰਿਤਸਰ 25 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੇ PPN2509201714ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਅਤੇ ਸਕੱਤਰ ਡਾ. ਰੂਪ ਸਿੰਘ ਨੇ ਮੈਨੇਜਰਾਂ ਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ।ਡਾ. ਰੂਪ ਸਿੰਘ ਨੇ ਮੈਨੇਜਰਾਂ ਤੇ ਪ੍ਰਬੰਧਕਾਂ ਨਾਲ ਪ੍ਰਕਾਸ਼ ਪੁਰਬ ਸਮੇਂ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਪਾਸੋਂ ਸੁਝਾਅ ਵੀ ਲਏ।ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ਅੰਮ੍ਰਿਤਸਰ ਦੀ ਇਸ ਪਾਵਨ ਨਗਰੀ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਦਿਹਾੜੇ ਮੌਕੇ ਸ਼ਹਿਰ ਨਿਵਾਸੀਆਂ ਨੂੰ ਸਾਫ-ਸਫਾਈ ਦਾ ਖਾਸ ਧਿਆਨ ਰੱਖਣ ਅਤੇ ਦੀਪਮਾਲਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਇਥੇ ਆਉਣ ਵਾਲੀਆਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ।ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਸਫਾਈ ਕਾਰਜਾਂ ਦੇ ਨਾਲ ਨਾਲ ਸ਼ਹਿਰ ਦੀ ਦੀਪਮਾਲਾ ਲਈ ਸਭਾ ਸੁਸਾਇਟੀਆਂ ਨਾਲ ਰਾਬਤਾ ਬਣਾ ਕੇ ਪ੍ਰਬੰਧਕੀ ਸਹਿਯੋਗ ਲਿਆ ਜਾਵੇ।
ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਦੇ ਬਾਨੀ ਗੁਰੂ ਜੀ ਦਾ ਮੁਬਾਰਕ ਆਗਮਨ ਦਿਹਾੜਾ ਹੈ।ਇਸ ਲਈ ਸਮੂਹ ਅੰਮ੍ਰਿਤਸਰ ਨਿਵਾਸੀ ਇਸ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ।ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਏਅਰਪੋਰਟ ਵਿਖੇ ਵੀ ਸੰਗਤਾਂ ਸਹਿਯੋਗ ਨਾਲ ਦੀਪਮਾਲਾ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਉਥੇ ਉਤਰਨ ਵਾਲੇ ਯਾਤਰੂਆਂ ’ਤੇ ਵੀ ਚੰਗਾ ਪ੍ਰਭਾਵ ਪੈ ਸਕੇ।ਡਾ. ਰੂਪ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲ਼ੇ ਦੁਆਲੇ ਦੇ ਰਸਤਿਆਂ ਨੂੰ ਸਾਫ ਰੱਖਿਆ ਜਾਵੇ ।
ਇਕੱਤਰਤਾ ਵਿਚ ਮਨਜੀਤ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਐਡੀਸ਼ਨਲ ਸਕੱਤਰ, ਸਕੱਤਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ, ਗੁਰਿੰਦਰ ਸਿੰਘ, ਰਘਬੀਰ ਸਿੰਘ ਤੇ ਮਨਜਿੰਦਰ ਸਿੰਘ ਮੈਨੇਜਰ, ਲਖਵਿੰਦਰ ਸਿੰਘ, ਸੁਖਰਾਜ ਸਿੰਘ, ਸੁਖਬੀਰ ਸਿੰਘ, ਇਕਬਾਲ ਸਿੰਘ ਮੁਖੀ, ਲਖਬੀਰ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ ਮਾਂਗਾਸਰਾਏ ਤੇ ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply