ਬਠਿੰਡਾ, 26 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਬੀ.ਬੀ.ਏ ਦੂਜਾ ਅਤੇ ਚੌਥਾ ਸਮੈਸਟਰ ਦੀਆਂ
ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਬੀ.ਏ ਦੂਜਾ ਸਮੈਸਟਰ ਦੇ ਨਤੀਜੇ ਅਨੁਸਾਰ ਇਸ ਕਾਲਜ ਦੀ ਵਿਦਿਆਰਥਣ ਸਰਬਜੀਤ ਕੌਰ ਨੇ 90.28% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ, ਲਵਿਸ਼ ਕੁਮਾਰ ਨੇ 85.85% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਅਤੇ ਕਲਪਨਾ ਨੇ 84.42% ਅੰਕ ਹਾਸਲ ਕਰਕੇ ਕਾਲਜ ਚੋਂ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ।ਇਸੇ ਤਰਾਂ ਬੀ.ਬੀ.ਏ ਚੌਥਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਸੁਖਵੀਰ ਕੌਰ ਨੇ 87.7% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ, ਮਨਪ੍ਰੀਤ ਕੌਰ ਨੇ 86.5% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਅਤੇ ਅਰਸ਼ਦੀਪ ਕੌਰ ਨੇ 86.2% ਅੰਕ ਪ੍ਰਾਪਤ ਕਰਕੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਗੁਰਜੀਵਨਜੋਤ ਸਿੰਘ ਨੇ 86% ਅੰਕ ਹਾਸਲ ਕਰਕੇ ਕਾਲਜ ਵਿਚੋਂ ਚੌਥੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਨਤੀਜੇ ਅਨੁਸਾਰ 4 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ, 15 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵਧ ਅਤੇ 45 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਹੋਣਹਾਰ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੰੂ ਵਧਾਈ ਦਿੱਤੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media